ਪਟਿਆਲਾ, 9 ਅਕਤੂਬਰ:(ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਪਟਿਆਲਾ ਵਿਖੇ ਮਿਤੀ 13 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਦੇ ਈਕੋ ਟਰੈਵਲ ਵੈਂਚਰ ਪ੍ਰਾਈਵੇਟ ਲਿਮਿਟਡ ਵਲੋਂ ਡਰਾਈਵਰਾਂ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਡਿਪਟੀ ਡਾਇਰੈਕਟਰ, ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਈਕੋ ਟਰੈਵਲ ਵੈਂਚਰ ਪ੍ਰਾਈਵੇਟ ਲਿਮਿਟਡ ਦੇ ਨਿਯੋਜਕ ਵਲੋਂ ਡਰਾਈਵਰਾਂ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ। ਜਿਸ ਲਈ ਕੇਵਲ ਮਰਦ, ਜਿਨ੍ਹਾਂ ਦੀ ਵਿੱਦਿਅਕ ਯੋਗਤਾ 8ਵੀਂ ਤੋਂ 12ਵੀਂ , ਉਮਰ 18 ਤੋਂ 40 ਸਾਲ ਹੋਵੇ ਉਹ ਇੰਟਰਵਿਊ ਦੇ ਸਕਦੇ ਹਨ।
ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੇਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 13-10-2026 ਦਿਨ ਮੰਗਲਵਾਰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ। ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਮਿਲਣਯੋਗ ਨਹੀਂ ਹੋਵੇਗਾ।
