ਇੱਕ ਮਿਹਨਤੀ, ਇਮਾਨਦਾਰ ਅਤੇ ਜ਼ਿੰਮੇਵਾਰ ਅਫ਼ਸਰ ਵਜੋਂ ਜਾਣੇ ਜਾਂਦੇ ਹਨ ਸ਼ੌਕਤ ਅਹਿਮਦ ਪਰ੍ਹੇ
ਬਠਿੰਡਾ, 30 ਜੁਲਾਈ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ, ਯੁੱਧ ਨਸ਼ਿਆਂ ਵਿਰੁੱਧ, ਰੰਗਲਾ ਪੰਜਾਬ, ਮਿਊਸੀਪਲ ਕਾਰਪੋਰੇਸ਼ਨ ਦੇ ਹੋਣ ਵਾਲੇ ਵੱਖ-ਵੱਖ ਤਰ੍ਹਾਂ ਦੇ ਪ੍ਰੋਜੈਕਟਾਂ, ਰੋਡ ਐਲੋਕੇਸ਼ਨ ਆਦਿ ਕੰਮਾਂ ਬਾਰੇ ਸਮੀਖਿਆਂ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਅੰਦਰ ਚੱਲ ਰਹੇ ਅਤੇ ਹੋਣ ਵਾਲੇ ਵੱਖ-ਵੱਖ ਤਰ੍ਹਾਂ ਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਨੋਡਲ ਅਤੇ ਕਲੱਸਟਰ ਅਫਸਰ ਦੀਆਂ ਲਿਸਟਾਂ ਜਲਦ ਤੋਂ ਜਲਦ ਬਣਾਉਣੀਆਂ ਲਾਜ਼ਮੀ ਬਣਾਈਆਂ ਜਾਣ।
ਦੱਸਣਾ ਬਣਦਾ ਹੈ ਕਿ ਸ਼ੌਕਤ ਅਹਿਮਦ ਪਰ੍ਹੇ ਇੱਕ ਮਿਹਨਤੀ ਇਮਾਨਦਾਰ ਅਤੇ ਜ਼ਿੰਮੇਵਾਰ ਅਫ਼ਸਰ ਵਜੋਂ ਜਾਣੇ ਜਾਂਦੇ ਹਨ। ਜਿਹੜੇ ਕਿ ਬਿਨਾ ਕਿਸੇ ਕਿਸਮ ਦੇ ਪੱਖਪਾਤ ਕੀਤੇ ਉਹਨਾਂ ਦੇ ਦਫਤਰ ਆਉਣ ਵਾਲ਼ੇ ਹਰੇਕ ਨਾਗਰਿਕ ਦਾ ਦੁੱਖ ਸੁੱਖ ਸੁਣਦੇ ਹਨ ਅਤੇ ਜਿੰਨਾ ਸੰਭਵ ਹੋਵੇ ਮੌਕੇ ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੰਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਰਿੰਦਰ ਸਿੰਘ, ਐਸਡੀਐੱਮ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਐਸਡੀਐੱਮ ਤਲਵੰਡੀ ਸਾਬੋ ਸ਼੍ਰੀ ਪੰਕਜ, ਐਸਡੀਐੱਮ ਮੌੜ ਸ੍ਰੀ ਸੁਖਰਾਜ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਰਣਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।