ਫ਼ਰੀਦਕੋਟ 16 ਅਪ੍ਰੈਲ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹੇ ਦੇ ਸਾਰੇ ਸਰਕਾਰੀ ਖਰੀਦ ਕੇਂਦਰਾਂ ਤੇ ਕਣਕ ਦੀ ਖਰੀਦ ਪ੍ਰਕਿਰਿਆ ਜਾਰੀ ਹੈ ਅਤੇ ਵੱਖ ਵੱਖ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੀਆਂ ਮੰਡੀਆਂ ’ਚ ਕੱਲ੍ਹ ਸ਼ਾਮ ਤੱਕ 10219 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿਚੋ ਵੱਖ ਵੱਖ ਏਜੰਸੀਆਂ ਵਲੋ 3079 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਬਣਦੀਆਂ ਅਦਾਇਗੀਆਂ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿੱਚ ਹੀ ਮਿਲਾਉਣ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਪੀਣ ਵਾਲੇ ਪਾਣੀ ਅਤੇ ਪਖ਼ਾਨਿਆਂ ਤੋਂ ਇਲਾਵਾ ਹੋਰ ਲੋੜੀਂਦੀਆਂ ਸਹੂਲਤਾਂ ਦਾ ਖਾਸ ਖਿਆਲ ਰੱਖਿਆ ਗਿਆ ਹੈ। ਉਨ੍ਹਾ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ, ਆੜਤੀਆਂ ਅਤੇ ਲੇਬਰ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਕਟਾਈ ਸਵੇਰੇ 06.00 ਵਜੇ ਤੋਂ ਸ਼ਾਮ 07.00 ਵਜੇ ਤੱਕ ਹੀ ਕਰਨ ਤਾਂ ਜੋ ਕਣਕ ਵਿੱਚ ਨਮੀ ਦੀ ਮਾਤਰਾ ਵੱਧ ਨਾ ਹੋਵੇ।
ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਵੰਦਨਾ ਕੰਬੋਜ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚਲਾਉਣ ਲਈ 70 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ 8 ਆਰਜੀ ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ।