ਕਿਸਾਨਾਂ ਦੇ ਖਾਤਿਆਂ ਵਿੱਚ 581.84 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ
ਕੋਟਕਪੂਰਾ, 26 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 380257 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 363160 ਮੀਟਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਦੇ ਖਾਤੇ ਵਿੱਚ 581.84 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਹੋਰ ਤੇਜੀ ਲਿਆਉਣ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕੁਲ ਕਣਕ ਵਿਚੋਂ ਪਨਗ੍ਰੇਨ ਵੱਲੋਂ 78092 ਮੀਟਰਕ ਟਨ, ਮਾਰਕਫੈੱਡ ਵਲੋਂ 79317 ਮੀਟਰਕ ਟਨ, ਪਨਸਪ ਵੱਲੋਂ 70890 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 43902 ਮੀਟਰਕ ਟਨ ਅਤੇ ਪ੍ਰਈਵੇਟ ਵਪਾਰੀਆਂ ਵੱਲੋਂ 90960 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ 198374 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਗੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਸਬੰਧੀ ਸਾਰੇ ਪ੍ਰਬੰਧ ਤਸਲੀਬੱਖਸ਼ ਹਨ ਅਤੇ ਮੰਡੀਆਂ ਵਿੱਚ ਨਿਰਵਿਘਨਤਾ ਨਾਲ ਕਿਸਾਨਾਂ ਵੱਲੋਂ ਲਿਆਂਦੀ ਫਸਲ ਦੀ ਖਰੀਦ ਅਤੇ ਲਿਫਟਿੰਗ ਨਿਰਧਾਰਿਤ ਸਮੇਂ ਅੰਦਰ ਯਕੀਨੀ ਬਣਾਈ ਜਾ ਰਹੀ ਹੈ।
