ਕੋਟਕਪੂਰਾ, 14 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀਂ ਪਾਰਟੀ ਹਾਈਕਮਾਂਡ ਵਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਮਨਵੀਰ ਰੰਗਾ ਜਿਲਾ ਯੂਥ ਪ੍ਰਧਾਨ ਫਰੀਦਕੋਟ ਨੂੰ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਅਧੀਨ ਰਾਸ਼ਟਰੀ ਯੁਵਾ ਵਲੰਟੀਅਰ ਯੋਜਨਾ (ਮੇਰਾ ਭਾਰਤ) ਲਈ ਜ਼ਿਲ੍ਹਾ ਫ਼ਰਦੀਕੋਟ ਦਾ ਚੋਣ ਕਮੇਟੀ ਮੈਂਬਰ ਬਣਾਉਣ ’ਤੇ ਯੂਥ ਆਗੂਆਂ ਵਿੱਚ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਮਨਵੀਰ ਰੰਗਾ ਨੇ ਇਸ ਨਿਯੁਕਤੀ ਬਦਲੇ ਪਾਰਟੀ ਹਾਈਕਮਾਂਡ ਦੇ ਸੀਨੀਅਰ ਆਗੂ ਦਾ ਧੰਨਵਾਦ ਕਰਦਿਆਂ ਆਖਿਆ ਕਿ ਜੋ ਉਹਨਾ ਨੂੰ ਜਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਹਨਾ ਦੱਸਿਆ ਕਿ ਦੇਸ਼ ਅੰਦਰ ਜਦੋਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਨੇ ਸੱਤਾ ਸੰਭਾਲੀ ਹੈ, ਉਸ ਦਿਨ ਤੋਂ ਭਾਰਤ ਵੀ ਹੋਰਨਾਂ ਦੇਸ਼ ਦੇ ਮੁਕਾਬਲੇ ਤਰੱਕੀ ਦੀਆਂ ਰਾਹਾਂ ਵੱਲ ਤੁਰਤਾ ਦਿਖਾਈ ਦੇ ਰਿਹਾ ਹੈ। ਉਹਨਾਂ ਦੱਸਿਆ ਕਿ ਭਾਜਪਾ ਨੌਜਵਾਨ ਯੂਥ ਨੂੰ ਮੂਹਰੇ ਲੈ ਕੇ ਆ ਰਿਹਾ ਹੈ, ਤਾਂ ਜੋ ਪਾਰਟੀ ਨੂੰ ਹੋਰ ਮਜਬੂਤੀ ਮਿਲੇ ਅਤੇ ਯੂਥ ਵਰਗ ਨੂੰ ਵੀ ਸੱਤਾ ਵਿੱਚ ਆਉਣ ਦਾ ਮੌਕਾ ਦਿੱਤਾ ਜਾ ਸਕੇ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰ ਅੰਦੇਸ਼ੀ ਸੋਚ ਸਦਕਾ ਦੇਸ਼ ਦੇ ਕਿਸਾਨ, ਵਪਾਰੀ ਆਦਿ ਹੋਰਨਾਂ ਵਰਗਾ ਨੂੰ ਮਜਬੂਤ ਕਰਨ ਵਿੱਚ ਅਹਿਮ ਰੋਲ ਅਦਾ ਕੀਤਾ ਹੈ।