ਆਖਿਆ! ਅਡੀਸ਼ਨਲ ਕਲਾਸਰੂਮਾਂ, ਲਾਇਬ੍ਰੇਰੀ ਅਤੇ ਹੋਰ ਮੇਜਰ ਮੁਰੰਮਤ ਦੇ ਕੰਮਾਂ ’ਤੇ ਖਰਚੀ ਜਾਵੇਗੀ ਰਾਸ਼ੀ
ਕੋਟਕਪੂਰਾ, 28 ਨਵੰਬਰ (ਟਿੰਕੂ ਕੁਮਾਰਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਜਿੱਥੇ ਮਿਆਰੀ ਤੇ ਉੱਚ ਦਰਜੇ ਦੀ ਸਿੱਖਿਆ ਵਿੱਚ ਹੋਰ ਸੁਧਾਰ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ, ਉੱਥੇ ਹੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੀ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾ ਰਹੀ। ਇਸ ਦਾ ਅੰਦਾਜਾ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਲਈ ਮਨਜ਼ੂਰ ਫੰਡਾਂ ਜਿਸ ਵਿੱਚ ਇਕੱਲੇ ਫਰੀਦਕੋਟ ਜਿਲੇ ਦੇ ਸਕੂਲਾਂ ਬੁਨਿਆਦੀ ਢਾਂਚੇ ਅਤੇ ਮੁਰੰਮਤ ਅਤੇ ਹੋਰ ਕੰਮਾਂ ਲਈ ਮਨਜੂਰ ਕੀਤੀ 1.31 ਕਰੋੜ ਰੁਪਏ ਦੀ ਦਿੱਤੀ ਰਾਸ਼ੀ ਤੋਂ ਸਹਿਜੇ ਹੀ ਲਾਇਆ ਜਾ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵੱਲ ਵੱਧ ਤੋਂ ਵੱਧ ਤੋਂ ਧਿਆਨ ਦੇ ਰਹੀ ਹੈ ਅਤੇ ਜਿੱਥੇ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕੀਤਾ ਜਾ ਰਿਹਾ ਹੈ, ਉੱਥੇ ਹੀ ਸਕੂਲਾਂ ਦੇ ਬੁਨਿਆਦੀ ਵਿਕਾਸ ਵਿੱਚ ਵੀ ਧਿਆਨ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਲੇ ਦੇ 21 ਸਕੂਲਾਂ ਨੂੰ ਵੱਖ-ਵੱਖ ਕੰਮਾਂ ਜਿਵੇਂ ਕਿ ਅਡੀਸ਼ਨਲ ਕਲਾਸਰੂਮ, ਲਾਇਬ੍ਰੇਰੀ ਰੂਮ, ਲੜਕੀਆਂ ਅਤੇ ਲੜਕਿਆਂ ਲਈ ਪਖਾਨੇ ਬਣਾਉਣ ਅਤੇ ਮੁਰੰਮਤ ਤੋਂ ਇਲਾਵਾ ਸਕੂਲਾਂ ਵਿੱਚ ਹੋਰ ਮੁਰੰਮਤ ਦੇ ਕੰਮਾਂ ਲਈ 1.31 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਜਿਸ ਵਿੱਚ 88 ਲੱਖ ਦੇ ਲਗਭਗ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਵਿਧਾਇਕ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਇਸ ਲਈ ਜਿੱਥੇ ਸਿਹਤ, ਵਿਕਾਸ ਅਤੇ ਸੂਬੇ ਵਿੱਚ ਨੋਜਵਾਨਾਂ ਲਈ ਭਲਾਈ ਦੇ ਅਨੇਕਾਂ ਕੰਮ ਕੀਤੇ ਜਾ ਰਹੇ ਹਨ, ਉੱਥੇ ਹੀ ਸਕੂਲੀ ਵਿਦਿਆਰਥੀਆਂ ਲਈ ਸਕੂਲਾਂ ਵਿੱਚ ਹਰ ਸੁਵਿਧਾ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ ਸਰਕਾਰੀ ਸਕੂਲਾਂ ਨੂੰ ਸਕੂਲ ਆਫ ਐਮੀਨਾਸ ਵਿੱਚ ਤਬਦੀਲ ਕਰਕੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੀ ਅੰਗਰੇਜੀ ਸਕੂਲਾਂ ਵਰਗੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦਾ ਹੀ ਨਤੀਜਾ ਹੈ ਕਿ ਸੂਬੇ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੈਰਿਟ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਸੂਬੇ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰ ਰਹੇ ਹਨ। ਉਨਾਂ ਕਿਹਾ ਕਿ ਜਲਦੀ ਹੀ ਸਕੂਲਾਂ ਵਿੱਚ ਕੰਮ ਸ਼ੁਰੂ ਹੋ ਜਾਵੇਗਾ। ਉਨਾਂ ਕਿਹਾ ਕਿ ਅੱਗੇ ਵੀ ਸਰਕਾਰ ਵੱਲੋਂ ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।