ਕੋਟਕਪੂਰਾ, 18 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀਂ ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਜਿਲ੍ਹਾ ਪ੍ਰੀਸ਼ਦ ਫਰੀਦਕੋਟ ਦੇ ਵਾਈਸ ਚੇਅਰਮੈਨ ਗੁਰਭੇਜ ਸਿੰਘ ਬਰਾੜ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਹਾਈਕਮਾਂਡ ਵੱਲੋਂ ਗੁਰਭੇਜ ਸਿੰਘ ਬਰਾੜ ਦੀਆਂ ਬਹਿਤਰੀਨ ਸੇਵਾਵਾਂ ਅਤੇ ਲਗਨ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਜ਼ਿਲ੍ਹਾ ਫਰੀਦਕੋਟ ਦਾ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਗਿਆ ਹੈ।
ਇਸ ਨਿਯੁਕਤੀ ਨਾਲ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਆਪਣੀ ਇਸ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਗੁਰਭੇਜ ਸਿੰਘ ਬਰਾੜ ਨੇ ਆਮ ਆਦਮੀ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਧਾਨ, ਅਮੋਲਕ ਸਿੰਘ ਵਿਧਾਇਕ ਜੈਤੋ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਵਿਸ਼ਵਾਸ ਨਾਲ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ‘ਤੇ ਪੂਰੀ ਤਰ੍ਹਾਂ ਖਰੇ ਉੱਤਰਨਗੇ। ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਭੇਜ ਸਿੰਘ ਬਰਾੜ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਮੈਨੂੰ ਜੋ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਮੈਂ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਵਾਂਗਾ। ਇਸ ਮੌਕੇ ਜੁਆਇੰਟ ਸੈਕਟਰੀ ਲੱਗਣ ‘ਤੇ ਗੁਰਭੇਜ ਸਿੰਘ ਬਰਾੜ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

