ਫਰੀਦਕੋਟ, 17 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਸੰਤ ਮੋਹਨ ਦਾਸ ਯਾਦਗਾਰੀ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਐੱਸ.ਐੱਮ.ਡੀ. ਵਰਲਡ ਸਕੂਲ ਕੋਟਸੁਖੀਆ ਦੇ ਖਿਡਾਰੀਆਂ ਨੇ ਫਰੀਦਕੋਟ ਜਿਲ੍ਹੇ ਦੇ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਸੰਪੰਨ ਹੋਈਆਂ ਜਿਲ੍ਹਾ ਪੱਧਰ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੂਡੋ ਤੇ ਕੁਰੈਸ਼ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪੁਜੀਸ਼ਨਾ ਹਾਸਿਲ ਕੀਤੀਆਂ। ਸੰਸਥਾ ਦੇ ਚੇਅਰਮੈਨ ਮੁਕੰਦ ਲਾਲ ਥਾਪਰ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਕੂਲ ਦੇ ਖਿਡਾਰੀਆਂ ਨੇ ਜੂਡੋ ਉਮਰ ਵਰਗ ਅੰਡਰ-14,17 (ਲੜਕੇ) ਮੁਕਾਬਲਿਆਂ ਵਿੱਚ ਗੁਰਨੂਰ ਸਿੰਘ, ਖੁਸ਼ਪ੍ਰੀਤ ਸਿੰਘ ਪਹਿਲਾ ਅਤੇ ਨਵਪ੍ਰੀਤ ਸਿੰਘ, ਮਨਰਾਜ ਸਿੰਘ, ਵੀਰਦਵਿੰਦਰ ਸਿੰੰਘ ਨੇ ਤੀਜਾ। ਇਸੇ ਤਰ੍ਹਾਂ ਕੁਰੈਸ਼ ਮੁਕਾਬਲਿਆਂ ਅੰਡਰ-17 (ਲੜਕੇ) ਗੁਰਮੀਤ ਸਿੰਘ ਨੇ ਦੂਜਾ ਸਥਾਨ ਹਾਸਿਲ ਕਰਦਿਆਂ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ। ਸਕੂਲ ਦੇ ਪਿ੍ਰੰਸੀਪਲ ਹਰਮੋਹਨ ਸਿੰਘ ਸਾਹਨੀ ਨੇ ਇਹਨਾ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ ਲਈ ਉਹਨਾ ਨੂੰ ਮੁਬਾਰਕਬਾਦ ਦਿੰਦਿਆਂ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦੇਣ ਦੇ ਨਾਲ-ਨਾਲ ਜੇਤੂ ਖਿਡਾਰੀਆਂ ਦੀ ਖੇਡਾਂ ’ਚ ਬਿਹਤਰ ਕਾਰਗੁਜਾਰੀ ਲਈ ਹੌਂਸਲਾ ਅਫਜਾਈ ਕੀਤੀ। ਇਸ ਮੌਕੇ ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹ ਪ੍ਰਾਪਤੀਆਂ ਖਿਡਾਰੀਆਂ ਦੀ ਸਖਤ ਮਿਹਨਤ, ਸਪੋਰਟਸ ਕੋਆਰਡੀਨੇਟਰ ਰਾਜ ਕੁਮਾਰ ਦੀ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਸੰਸਥਾ ਦੇ ਟਰੱਸਟੀ ਸੰਤੋਖ ਸਿੰਘ ਸੋਢੀ, ਪ੍ਰਬੰਧਕੀ ਕਮੇਟ ਦੇ ਮੈਂਬਰ ਮੇਘਾ ਥਾਪਰ, ਕੋਆਰਡੀਨੇਟਰ ਅਮਨਦੀਪ ਕੌਰ, ਮੈਡਮ ਰੇਣੂਕਾ, ਗੁਰਪ੍ਰੀਤ ਕੌਰ, ਪ੍ਰਭਜੋਤ ਸ਼ਰਮਾਂ ਸਮੇਤ ਸਮੂਹ ਸਟਾਫ ਵਲੋਂ ਖਿਡਾਰੀਆਂ ਨੂੰ ਉਹਨਾ ਦੀ ਇਸ ਸ਼ਾਨਦਾਰ ਸਫਲਤਾ ’ਤੇ ਵਧਾਈ ਦਿੱਤੀ।