ਕੋਟਕਪੂਰਾ, 11 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਰੀਦਕੋਟ ਵੱਲੋਂ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਦਵਾਉਣ ਲਈ ਸਮੇਂ-ਸਮੇਂ ’ਤੇ ਪਲੇਸਮੈਂਟ ਕੈਂਪ ਅਤੇ ਸਵੈ-ਰੁਜ਼ਗਾਰ ਕੈਂਪ ਰੁਜ਼ਗਾਰ ਮੇਲਿਆ ਦਾ ਆਯੋਜਨ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਅੱਜ ਟਾਟਾ ਏਆਈਏ ਲਾਈਫ ਇੰਸਰੋਰੈਂਸ ਕੰਪਨੀ ਵੱਲੋਂ ਦਫਤਰ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਾ ਕੇ 19 ਵਿਦਿਆਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ। ਇਹ ਜਾਣਕਾਰੀ ਜਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਫ਼ਰੀਦਕੋਟ ਗੁਰਤੇਜ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਿਲ੍ਹਾ ਫ਼ਰੀਦਕੋਟ ਦੇ ਬੇਰੁਜਗਾਰ ਪ੍ਰਾਰਥੀ ਕਿਸੇ ਵੀ ਕੰਮਕਾਜ ਵਾਲੇ ਦਿਨ ਦਫ਼ਤਰ ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤਲਵੰਡੀ ਬਾਈਪਾਸ ਨੇੜੇ ਪੁਰਾਣਾ ਸੰਧੂ ਪੈਲੇਸ ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ ਫ਼ਰੀਦਕੋਟ ਵਿਖੇ ਆ ਕੇ ਆਪਣਾ ਨਾਮ ਦਰਜ ਕਰਵਾਉਣ ਅਤੇ ਪੰਜਾਬ ਸਰਕਾਰ ਦੇ ਪੋਰਟਲ www.pgrkam.com, ਵਟਸਐਪ ਗਰੁੱਪ, ਸ਼ੋਸਲ ਮੀਡੀਆ (ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਟੇਲੀਗ੍ਰਾਮ ਆਦਿ) ਆਪਣੇ-ਆਪ ਰਜਿਸਟਰਡ ਕਰਨ ਤਾਂ ਜੋਂ ਉਨ੍ਹਾਂ ਨੂੰ ਰੁਜ਼ਗਾਰ ਕੈਂਪਾਂ/ਸਵੈ-ਰੋੁਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 99883-50193 ’ਤੇ ਸੰਪਰਕ ਕੀਤਾ ਜਾ ਸਕਦਾ ਹੈ।