ਕੋਟਕਪੂਰਾ, 11 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜੀਵਨਵਾਲਾ/ਘਣੀਏਵਾਲਾ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ। ਇਸ ਪ੍ਰਾਪਤੀ ਵਿੱਚ ਮੋਹਿਤ ਰਾਮ (ਪੁੱਤਰ ਕੁਲਵੰਤ ਰਾਮ) ਅਤੇ ਰੌਣਕਪ੍ਰੀਤ ਕੌਰ (ਪੁੱਤਰੀ ਗੁਰਪ੍ਰੀਤ ਸਿੰਘ) ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਸਭ ਤੋਂ ਉੱਚਾ ਮਕਾਮ ਹਾਸਲ ਕੀਤਾ। ਇਸ ਤੋਂ ਇਲਾਵਾ ਅਮਨਜੋਤ ਕੌਰ (ਪੁੱਤਰੀ ਸੁਖਚੈਨ ਸਿੰਘ) ਨੇ 99.4 ਫੀਸਦੀ ਅਤੇ ਕਨਿਸ਼ਕਾ ਅਰੋੜਾ (ਪੁੱਤਰੀ ਜਤਿੰਦਰ ਕੁਮਾਰ) ਨੇ 99.2 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਮੈਰਿਟ ਵਿੱਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਰਹਿਨੁਮਾਈ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਚਮਕਦੇ ਭਵਿੱਖ ਲਈ ਆਪਣੀਆਂ ਸ਼ੱਭਕਾਮਨਾਵਾਂ ਪ੍ਰਗਟ ਕੀਤੀਆਂ।

