ਕੋਟਕਪੂਰਾ, 28 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨਾਮਵਰ ਸਿੱਖਿਆ ਸੰਸਥਾ ਜੀ.ਐਨ.ਡੀ. ਮਿਸ਼ਨ ਸੀਨੀਅਰ ਸੈਕੰਡਰੀ ਸਕੂਲ, ਪੰਜਗਰਾਈਂ ਕਲਾਂ ਵਿਖੇ ਸਲਾਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਮੈਡਮ ਨਵਪ੍ਰੀਤ ਕੌਰ ਆਪਣਾ ਕੀਮਤੀ ਸਮਾ ਕੱਢ ਕੇ ਸਕੂਲ ਪਹੁੰਚੇ ਮਾਤਾ-ਪਿਤਾ ਦਾ ਸਵਾਗਤ ਕੀਤਾ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਨਤੀਜਿਆਂ ਦਾ ਕੱਦ ਮਿਹਨਤ ’ਤੇ ਨਿਰਭਰ ਕਰਦਾ ਹੈ। ਇਸ ਮੋਕੇ ਸਕੂਲ ਪ੍ਰਬੰਧਕ ਹਾਕਮ ਸਿੰਘ ਬਰਾੜ, ਪ੍ਰਿੰਸੀਪਲ ਸੰਦੀਪ ਕੁਮਾਰ, ਹੈੱਡ ਅਧਿਆਪਕਾ ਹਰਦੀਪ ਕੌਰ ਨੇ ਸਲਾਨਾ ਨਤੀਜਿਆ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਨੰਬਰ ’ਤੇ ਆਏ ਵਿਦਿਆਰਥੀਆਂ ਦੀ ਹੋਸਲਾ ਅਫਜਾਈ ਕਰਦਿਆਂ ਇਨਾਮ ਤਸਕੀਮ ਕੀਤੇ। ਸੈਲਫੀ ਪੁਆਇੰਟ ਵਿਦਿਆਰਥੀਆਂ ਤੇ ਮਾਪਿਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਇਸ ਮੌਕੇ ਹੋਰਨਾ ਤੋਂ ਇਲਾਵਾ ਮੈਡਮ ਸਵਰਨਜੀਤ ਕੌਰ, ਮੈਡਮ ਸੁਖਵੀਰ ਕੌਰ, ਪ੍ਰਦੀਪ ਕੁਮਾਰ ਲੈਕਚਰਾਰ, ਡੀ.ਪੀ.ਏ. ਬਿਨੈ ਕੁਮਾਰ ਆਦਿ ਵੀ ਸ਼ਾਮਿਲ ਸਨ।

