ਕੋਟਕਪੂਰਾ, 3 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਪੱਧਰੀ ਵਾਲੀਬਾਲ ਸਮੈਂਸ਼ਿੰਗ ਟੂਰਨਾਮੈਂਟ ਵਿੱਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਮਡਾਹਰ ਕਲਾਂ ਦੀਆਂ ਵਾਲੀਬਾਲ ਖਿਡਾਰਨਾਂ ਨੇ ਜਿਲ੍ਹਾਂ ਸ੍ਰੀ ਮੁਕਤਸਰ ਸਾਹਿਬ ਟੀਮ ਦੀ ਅਗਵਾਈ ਕਰਦੀ ਹੋਏ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਾਹਰ ਕਲਾਂ ਦੀਆਂ ਖਿਡਾਰਨਾਂ ਨੇ ਉਮਰ ਵਰਗ 14 (ਲੜਕੀਆਂ) ਨੇ ਭਾਗ ਲਿਆ। ਇਹ ਟੂਰਨਾਮੈਂਟ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਜਿਲਾ ਬਰਨਾਲਾ ਵਿਖੇ ਮਿਤੀ 28 ਅਕਤੂਬਰ ਤੋਂ 30 ਅਕਤੂਬਰ ਤੱਕ ਕਰਵਾਏ ਗਏ। ਜਿਸ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਵਾਲੀਬਾਲ ਟੀਮ ਦੀ ਅਗਵਾਈ ਕਰਦੇ ਹੋਏ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਪਹੁੰਚਣ ਤੇ ਸਕੂਲ ਮੁਖੀ ਨਵਦੀਪ ਕੌਰ ਟੁਰਨਾ ਭਰਵਾ ਸਵਾਗਤ ਕੀਤਾ ਅਤੇ ਭਵਿੱਖ ਵਿੱਚ ਹੋਰ ਗਤੀਵਿਧੀਆਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਇਸ ਮੌਕੇ ਸਕੂਲ ਮੁਖੀ ਨਵਦੀਪ ਕੌਰ ਟੁਰਨਾ, ਵਾਲੀਬਾਲ ਕੋਚ ਕੁਲਵਿੰਦਰ ਸਿੰਘ ਵੜਿੰਗ ਅਤੇ ਸਮੂਹ ਸਟਾਫ ਆਦਿ ਹਾਜਰ ਸਨ।

