ਕੋਟਕਪੂਰਾ, 2 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਕੂਲ ਸਿੱਖਿਆ ਵਿਭਾਗ ਦੁਆਰਾ ਕਰਵਾਈਆਂ ਜਾ ਰਹੀਆਂ 70ਵੀਆਂ ਪੰਜਾਬ ਰਾਜ ਜਿਲ੍ਹਾ ਪੱਧਰੀ ਸਕੂਲ ਖੇਡਾਂ 2026-27 ਵਿੱਚ ਜੋਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰੇਨੂੰ ਮੈਡਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਸ਼ਾਨਦਾਰ ਮੱਲਾਂ ਮਾਰਦਾ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਸਕੂਲੀ ਪੱਧਰ ਤੇ ਜੋਨਲ ਅਤੇ ਜਿਲ੍ਹਾ ਪੱਧਰ ਖੇਡ ਮੁਕਾਬਲੇ ਚਲ ਰਹੇ ਸਨ। ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਸਾਰੀਆਂ ਖੇਡਾਂ ਜਿਵੇਂ ਕਿ ਬੈਡਮਿੰਟਨ, ਸ਼ਤਰੰਜ, ਜੂਡੋ, ਕਿੱਕ ਬਾਕਸਿੰਗ, ਬਾਸਕਿਟਬਾਲ, ਯੋਗਾ, ਸਕੂਐਸ਼, ਕੁਰਾਸ਼ ਅਤੇ ਰੱਸਾ-ਕਸ਼ੀ ਖੇਡਾਂ ਵਿੱਚ ਭਾਗ ਲਿਆ। ਵਿਦਿਆਰਥੀਆਂ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਹੋਇਆਂ ਇਨ੍ਹਾਂ ਮੁਕਾਬਲਿਆਂ ਵਿੱਚ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ ਹਨ। ਇਨ੍ਹਾਂ ਸ਼ਾਨਦਾਰ ਜਿੱਤਾਂ ਕਰਕੇ ਕੁਝ ਵਿਦਿਆਰਥੀ ਸਟੇਟ ਪੱਧਰ ਤੇ ਹੋਣ ਵਾਲੇ ਖੇਡ ਮੁਕਾਬਲੇ ਵਿੱਚ ਹਿੱਸਾ ਲੈਣ ਜਾ ਰਹੇ ਹਨ। ਜਿਲ੍ਹਾ ਪੱਧਰ ਤੇ ਯੋਗਾ ਅੰਡਰ-19 ਲੜਕਿਆਂ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨ ਤਗਮਾ ਅਤੇ ਯੋਗਾ ਅੰਡਰ-17 ਲੜਕਿਆਂ ਨੇ ਤੀਸਰਾ ਸਥਾਨ ਪ੍ਰਾਪਤ ਕਰ ਕੇ ਕਾਂਸੀ ਤਗਮਾ ਹਾਸਿਲ ਕੀਤਾ।ਬਾਸਕਿਟਬਾਲ ਅੰਡਰ-19 ਲੜਕਿਆਂ ‘ਚ ਸੁਖਮਨ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨ ਤਗਮਾ ਅਤੇ ਬਾਸਕਿਟਬਾਲ ਅੰਡਰ-17 ਲੜਕਿਆਂ ‘ਚ ਭੁਪਿੰਦਰ ਸਿੰਘ ਤੇ ਗੁਰਵਿੰਦਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕਰ ਕੇ ਕਾਂਸੀ ਤਗਮਾ ਹਾਸਿਲ ਕੀਤਾ।ਬੈਡਮਿੰਟਨ ਅੰਡਰ–17 ਲੜਕਿਆਂ ‘ਚ ਅਰਸ਼ਦੀਪ ਸਿੰਘ ਅਤੇ ਸੁਖਮਨ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨ ਤਗਮਾ ਹਾਸਿਲ ਕੀਤਾ। ਜੂਡੋ ਅੰਡਰ-14 ਲੜਕਿਆਂ ‘ਚ ਅਭਿਜੋਤ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕਰ ਕੇ ਚਾਂਦੀ ਤਗਮਾ ਅਤੇ ਜੂਡੋ ਅੰਡਰ-19 ਲੜਕਿਆਂ ‘ਚ ਧੰਨਵੀਰ ਸਿੰਘ, ਗੁਰਸ਼ਾਨ ਸਿੰਘ, ਜਸਪ੍ਰੀਤ ਸਿੰਘ ਅਤੇ ਰਘੂਵੰਸ਼ ਨਿਬੋਰੀਆ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਹਾਸਿਲ ਕੀਤਾ।ਕੁਰਾਸ਼ ਅੰਡਰ-14 ਲੜਕਿਆਂ ‘ਚ ਖੁਸ਼ਦੀਪ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕਰ ਕੇ ਚਾਂਦੀ ਤਗਮਾ, ਕੁਰਾਸ਼ ਅੰਡਰ–17 ‘ਚ ਪ੍ਰਿੰਸ ਅਤੇ ਵੰਸ਼ਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਅਤੇ ਕੁਰਾਸ਼ ਅੰਡਰ-19 ‘ਚ ਲਖਵਿੰਦਰ ਸਿੰਘ, ਧੰਨਵੀਰ ਸਿੰਘ ਅਤੇ ਗੁਰਸ਼ਾਨ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨ ਤਗਮਾ ਹਾਸਿਲ ਕੀਤਾ। ਕੁਸ਼ਤੀ ਅੰਡਰ-17 ਲੜਕਿਆਂ ‘ਚ ਤੁਸ਼ਾਰ ਸ਼ਰਮਾ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਚਾਂਦੀ ਤਗਮਾ ਹਾਸਿਲ ਕੀਤਾ। ਵਿਦਿਆਰਥੀਆਂ ਦੇ ਇਸ ਚੰਗੇ ਪ੍ਰਦਰਸ਼ਨ ਦੇ ਵਿੱਚ ਉਹਨਾਂ ਦੇ ਡੀ.ਪੀ.ਈ. ਮਨੋਜ ਭਨਿਆਰ ਅਤੇ ਕੋਚ ਉਮੇਸ਼ ਕੰਵਲ ਦਾ ਵੀ ਅਹਿਮ ਯੋਗਦਾਨ ਹੈ। ਪ੍ਰਿੰਸੀਪਲ ਮੈਡਮ ਨੇ ਕਾਮਨਾ ਕੀਤੀ ਕਿ ਜਿਵੇਂ ਵਿਦਿਆਰਥੀਆਂ ਨੇ ਜਿਲ੍ਹਾ ਪੱਧਰ ਤੇ ਮੱਲਾਂ ਮਾਰੀਆਂ ਹਨ, ਉਸੇ ਤਰ੍ਹਾਂ ਸਟੇਟ ਪੱਧਰ ਦੇ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਜਿੱਤਾਂ ਪ੍ਰਾਪਤ ਕਰਕੇ ਸਕੂਲ ਅਤੇ ਜਿਲ੍ਹੇ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਇਸ ਖੁਸ਼ੀ ਦੇ ਮੌਕੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

