ਕੋਟਕਪੂਰਾ, 24 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਸ਼ੇਖ ਫਰੀਦ ਜੀ ਦੀ ਚਰਨ–ਛੋਹ ਪ੍ਰਾਪਤ ਪਵਿੱਤਰ ਨਗਰੀ ਵਿਖੇ ਜੱਜ ਡਾ ਸ਼ਿਲਪਾ ਟੱਕਰ, ਮੈਡਮ ਸ਼ੈਪੀ ਅਤੇ ਪਰਵੀਨ ਬਾਲੀ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ। ਟਿੱਲਾ ਬਾਬਾ ਫਰੀਦ ਵਿਖੇ ਪੁਹੰਚਣ ’ਤੇ ਬਾਬਾ ਫਰੀਦ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਜੀ ਵੱਲੋਂ ਉਹਨਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ ਅਤੇ ਗ੍ਰੰਥੀ ਪੂਰਨ ਸਿੰਘ ਵੱਲੋਂ ਸਿਰੋਪਾਉ ਪਾ ਕੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਜੱਜ ਡਾ. ਸ਼ਿਲਪਾ ਟੱਕਰ ਨੇ ਸੇਖੋਂ ਸਾਹਿਬ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਬਾਬਾ ਫਰੀਦ ਜੀ ਦੇ ਇਸ ਪਾਵਨ ਅਸਥਾਨ ’ਤੇ ਆ ਕੇ ਬਹੁਤ ਹੀ ਖੁਸ਼ੀ ਮਹਿਸੂਸ ਕਰ ਰਹੇ ਹਨ ਤੇ ਉਹ ਬਹੁਤ ਹੀ ਖੁਸ਼ਕਿਸਮਤ ਹਨ ਕਿ ਉਹਨਾਂ ਨੂੰ ਬਾਬਾ ਫਰੀਦ ਜੀ ਦਾ ਅਸ਼ੀਰਵਾਦ ਲੈਣ ਦਾ ਮੌਕਾ ਮਿਲਿਆ ਹੈ।