ਫਰੀਦਕੋਟ 16 ਅਕਤੂਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ )
ਬਾਬਾ ਸ਼ੇਖ ਫਰੀਦ ਜੀ ਦੀ ਚਰਨ–ਛੋਹ ਪ੍ਰਾਪਤ ਪਵਿੱਤਰ ਨਗਰੀ ਵਿਖੇ ਜੱਜ ਸ. ਜੁਗਰਾਜ ਸਿੰਘ ਸਿੱਧੂ ਜੀ ਅਤੇ ਜੱਜ ਸ. ਨਵਬੀਰ ਸਿੰਘ ਜੀ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਬਾਬਾ ਫਰੀਦ ਜੀ ਦਾ ਅਸ਼ੀਰਵਾਦ ਲੈਣ ਲਈ ਪਹੁੰਚੇ। ਟਿੱਲਾ ਬਾਬਾ ਫਰੀਦ ਵਿਖੇ ਪੁਹੰਚਣ ਤੇ ਬਾਬਾ ਫਰੀਦ ਸੰਸਥਾਵਾਂ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ ਜੀ ਵੱਲੋਂ ਉਹਨਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਗ੍ਰੰਥੀ ਬਲਰਾਜ ਸਿੰਘ ਵੱਲੋਂ ਸਿਰੋਪਾਉ ਪਾ ਕੇ ਅਤੇ ਟਿੱਲਾ ਬਾਬਾ ਫ਼ਰੀਦ ਜੀ ਦੇ ਮੈਨੇਜਰ ਨਿਸ਼ਾਨ ਸਿੰਘ ਵੱਲੋਂ ਬਾਬਾ ਫ਼ਰੀਦ ਸੰਸਥਾਵਾਂ ਦੇ ਸੰਸਥਾਪਕ ਸਵਃ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਦੀਆਂ ਬਾਬਾ ਫ਼ਰੀਦ ਜੀ ਦੀ ਜੀਵਨੀ ਤੇ ਲਿਖਤ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ਗਿਆ। ਜੱਜ ਸ. ਜੁਗਰਾਜ ਸਿੰਘ ਸਿੱਧੂ ਅਤੇ ਜੱਜ ਸ. ਨਵਬੀਰ ਸਿੰਘ ਜੀ ਨੇ ਸੇਖੋਂ ਸਾਹਿਬ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਬਾਬਾ ਫਰੀਦ ਜੀ ਦੇ ਇਸ ਪਾਵਨ ਅਸਥਾਨ ਤੇ ਆ ਕੇ ਬਹੁਤ ਹੀ ਖੁਸ਼ੀ ਮਹਿਸੂਸ ਕਰ ਰਹੇ ਹਨ ਤੇ ਉਹ ਬਹੁਤ ਹੀ ਖੁਸ਼ਕਿਸਮਤ ਹਨ ਕਿ ਉਹਨਾਂ ਨੂੰ ਬਾਬਾ ਫਰੀਦ ਜੀ ਦਾ ਅਸ਼ੀਰਵਾਦ ਲੈਣ ਦਾ ਮੌਕਾ ਮਿਲਿਆ ਹੈ।