ਕੋਟਕਪੂਰਾ/ਫਰੀਦਕੋਟ, 25 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੇ ਵਿਸ਼ੇਸ਼ ਮੌਕੇ ਤੇ ਜਿੱਥੇ ਬਹੁਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਅਤੇ ਭਾਵਨਾ ਨਾਲ ਆਪਣੀ ਹਾਜ਼ਰੀ ਭਰੀ ਉੱਥੇ ਫਰੀਦਕੋਟ ਇਲਾਕੇ ਦੀਆਂ ਨਾਮਵਰ ਹਸਤੀਆਂ ਅਤੇ ਵੱਖ- ਵੱਖ ਵਿਭਾਗਾਂ ਦੇ ਮੰਤਰੀ ਸਾਹਿਬਾਨਾਂ ਨੇ ਵੀ ਨਤਮਸਤਕ ਹੋ ਕੇ ਬਾਬਾ ਸ਼ੇਖ ਫਰੀਦ ਜੀ ਦਾ ਅਸ਼ੀਰਵਾਦ ਲਿਆ। ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਅਤੇ ਫਰੀਦਕੋਟ ਦੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਜੀ ਟਿੱਲਾ ਬਾਬਾ ਫਰੀਦ ਵਿਖੇ ਅਸ਼ੀਰਵਾਦ ਲੈਣ ਲਈ ਪਹੁੰਚੇ। ਇਸ ਸਮੇਂ ਗ੍ਰੰਥੀ ਅਜੀਤ ਸਿੰਘ ਵੱਲੋਂ ਸਿਰੋਪਾਓ ਦੇ ਕੇ ਅਤੇ ਟਿੱਲਾ ਬਾਬਾ ਫਰੀਦ ਜੀ ਦੇ ਮੈਨੇਜਰ ਨਿਸ਼ਾਨ ਸਿੰਘ ਵੱਲੋਂ ਬਾਬਾ ਫਰੀਦ ਸੰਸਥਾਵਾਂ ਦੇ ਸੰਸਥਾਪਕ ਸਵ: ਇੰਦਰਜੀਤ ਸਿੰਘ ਖਾਲਸਾ ਜੀ ਦੀਆਂ ਬਾਬਾ ਫਰੀਦ ਜੀ ਦੀ ਜੀਵਨੀ ਤੇ ਲਿਖਤ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ਗਿਆ। ਉਪਰੋਕਤ ਤੋਂ ਇਲਾਵਾ ਸਨਮਾਨਯੋਗ ਹਸਤੀਆਂ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਪੰਜਾਬ, ਸ. ਅਮੋਲਕ ਸਿੰਘ ਹਲਕਾ ਵਿਧਾਇਕ ਜੈਤੋ, ਸ. ਸਰਬਜੀਤ ਸਿੰਘ ਖਾਲਸਾ ਐਮ.ਪੀ. ਫਰੀਦਕੋਟ, ਸ. ਦਲੇਰ ਸਿੰਘ ਡੋਡ, ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਅਤੇ ਜ਼ਿਲ੍ਹਾ ਇੰਚਾਰਜ ਟਰੈਫਿਕ ਪੁਲਿਸ ਐਸ.ਐਚ.ਓ. ਜਗਬੀਰ ਸਿੰਘ ਜੀਰਾ ਜੀ ਨੇ ਵੀ ਟਿੱਲਾ ਬਾਬਾ ਫਰੀਦ ਜੀ ਵਿਖੇ ਨਤਮਸਤਕ ਹੋ ਕੇ ਸੂਫੀ ਸੰਤ ਸ਼ੇਖ ਫਰੀਦ ਜੀ ਦਾ ਅਸ਼ੀਰਵਾਦ ਲਿਆ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਸ ਪ੍ਰਕਾਰ ਸ਼ੇਖ ਫਰੀਦ ਜੀ ਦੇ ਇਸ ਪਵਿੱਤਰ ਸਥਾਨ ਦੀ ਮਹਿਮਾ ਦੂਰ-ਦੂਰ ਤੱਕ ਹੈ। ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਹੁਣ ਇਕੱਲੇ ਫਰੀਦਕੋਟ ਇਲਾਕੇ ਦੀ ਹੀ ਪਹਿਚਾਣ ਨਹੀਂ ਹੈ, ਸਗੋਂ ਇਹਨਾਂ ਦੀ ਮਹਾਨਤਾ ਦੇਸ਼ਾਂ ਵਿਦੇਸ਼ਾਂ ਤੱਕ ਵੀ ਹੈ। ਇਹਨਾਂ ਵਿਸ਼ੇਸ਼ ਸ਼ਖਸ਼ੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਗ੍ਰੰਥੀ ਹਰਵਿੰਦਰ ਸਿੰਘ, ਗ੍ਰੰਥੀ ਅਜੀਤ ਸਿੰਘ ਵੱਲੋਂ ਸਿਰੋਪਾਓ ਅਤੇ ਮੈਨੇਜਰ ਨਿਸ਼ਾਨ ਸਿੰਘ ਵੱਲੋਂ ਸਵ: ਇੰਦਰਜੀਤ ਸਿੰਘ ਖਾਲਸਾ ਜੀ ਦੀਆਂ ਬਾਬਾ ਫਰੀਦ ਜੀ ਦੀ ਜੀਵਨੀ ਤੇ ਲਿਖਤ ਕਿਤਾਬਾਂ ਦਿੱਤੀਆਂ ਗਈਆਂ। ਇਸ ਪਾਵਨ ਮੌਕੇ ਵਿਸ਼ੇਸ਼ ਤੌਰ ‘ਤੇ ਬਾਬਾ ਫਰੀਦ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਦੇ ਮੈਂਬਰ ਸ. ਚਰਨਜੀਤ ਸਿੰਘ ਸੇਖੋਂ, ਸ. ਸੁਰਿੰਦਰ ਸਿੰਘ ਰੋਮਾਣਾ, ਸ. ਦੀਪਿੰਦਰ ਸਿੰਘ ਸੇਖੋਂ, ਸ. ਗੁਰਜਾਪ ਸਿੰਘ ਸੇਖੋਂ, ਸਰਦਾਰਨੀ ਰਾਜਪਾਲ ਕੌਰ ਸੇਖੋਂ, ਡਾ.ਗੁਰਿੰਦਰ ਮੋਹਨ ਸਿੰਘ, ਸ. ਕੁਲਜੀਤ ਸਿੰਘ ਮੰਗੀਆ ਅਤੇ ਸ. ਨਰਿੰਦਰ ਪਾਲ ਸਿੰਘ ਬਰਾੜ ਸਮੇਤ ਹੋਰ ਸਮੂਹ ਸੰਗਤਾਂ ਵੀ ਹਾਜ਼ਰ ਸਨ।

