ਸੰਗਰੂਰ 20 ਜਨਵਰੀ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼ )
ਸਰਕਾਰੀ ਪ੍ਰਾਇਮਰੀ ਸਕੂਲ ਬਾਲੀਆਂ ਵਿਖੇ ਸੁਪਰਵਾਈਜ਼ਰ ਚਮਕੌਰ ਸਿੰਘ ਮਲਟੀਪਰਪਜ ਹੈਲਥ ਵਰਕਰ ਮਨਜਿੰਦਰ ਸਿੰਘ ਅਤੇ ਇੰਦਰਜੀਤ ਸਿੰਘ ਵੱਲੋਂ ਟੀ ਬੀ ਦੀ ਬਿਮਾਰੀ ਬਾਰੇ ਅਧਿਆਪਕਾਂ ਅਤੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਟੀਬੀ ਦੇ ਖਾਤਮੇ ਲਈ ਚਲਾਈ ਜਾ ਰਹੀ100 ਦਿਨ ਮੁਹਿੰਮ ਦਾ ਮੁੱਖ ਉਦੇਸ਼ ਇਹ ਬਿਮਾਰੀ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਲੁਕੇ ਹੋਏ ਐਕਟਿਵ ਕੇਸਾਂ ਦੀ ਜਲਦੀ ਭਾਲ ਕਰਨਾ ਅਤੇ ਇਲਾਜ ਕਰਵਾਉਣਾ ਹੈ। ਉਹਨਾਂ ਦੱਸਿਆ ਟੀ ਬੀ ਇੱਕ ਅਜਿਹੀ ਲਾਗ ਦੀ ਬਿਮਾਰੀ ਹੈ ਜੋ ਬਹੁਤ ਜਲਦੀ ਫੈਲਦੀ ਹੈ ਅਤੇ ਕਿਸੇ ਨੂੰ ਵੀ ਹੋ ਸਕਦੀ ਹੈ।ਜੇਕਰ ਦੋ ਹਫਤੇ ਤੋਂ ਵੱਧ ਖਾਂਸੀ,ਬੁਖਾਰ,ਭਾਰ ਘਟਨਾ,ਭੁੱਖ ਨਾ ਲੱਗਣੀ ਵਰਗੇ ਲੱਛਣ ਆਉਣ ਤਾਂ ਉਹ ਆਪਣਾ ਟੈਸਟ ਜਰੂਰ ਕਰਾਉਣ ।
ਉਹਨਾਂ ਕਿਹਾ ਕਿ ਸਿਹਤ ਵਿਭਾਗ ਪੰਜਾਬ ਵੱਲੋਂ 2025 ਤੱਕ ਰਾਜ ਨੂੰ ਟੀ ਬੀ ਮੁਕਤ ਬਣਾਉਣ ਦਾ ਟੀਚਾ ਮਿਥਿਆ ਹੋਇਆ ਹੈ। ਟੀਬੀ ਦਾ ਇਲਾਜ ਦਾ ਡਾੱਟਸ ਪ੍ਰਣਾਲੀ ਰਾਹੀਂ ਬਿਲਕੁਲ ਮੁਕਤ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਟੀਬੀ ਦੇ ਮਰੀਜ਼ ਆਪਣੀ ਦਵਾਈ ਦਾ ਕੋਰਸ ਪੂਰਾ ਕਰਨ ਕਿਉਂਕਿ ਇਲਾਜ ਅਧੂਰਾ ਛੱਡਣ ਨਾਲ ਇਹ ਰੋਗ ਦੁਬਾਰਾ ਹੋ ਜਾਂਦਾ ਤੇ ਖਤਰਨਾਕ ਟੀ ਬੀ ਹੋਣ ਦਾ ਖਤਰਾ ਰਹਿੰਦਾ ਹੈ। ਜਿਸ ਦੇ ਇਲਾਜ ਲਈ ਜਿਆਦਾ ਸਮਾਂ ਦਵਾਈ ਖਾਣੀ ਪੈਂਦੀ ਹੈ।ਉਹਨਾਂ ਦੱਸਿਆ ਕਿ ਟੀਬੀ ਦੇ ਮਰੀਜ਼ ਨੂੰ ਆਪਣੀ ਖੁਰਾਕ ਅਤੇ ਆਲੇ ਦੁਆਲੇ ਦੀ ਸਫਾਈ ਦਾ ਵਿਸ਼ੇਸ਼
ਤੌਰ ਤੇ ਧਿਆਨ ਰੱਖਣਾ ਚਾਹੀਦਾ ਹੈ l