ਕੋਟਕਪੂਰਾ, 20 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜੂਨੀਅਰ ਅਤੇ ਸੀਨੀਅਰ ਕੁਰਾਸ਼ ਚੈਂਪੀਅਨਸ਼ਿਪ ਮਿਤੀ 08-12-2024 ਦਿਨ ਐਤਵਾਰ ਨੂੰ ਲੁਧਿਆਣਾ ਵਿਖੇ ਕਰਵਾਈ ਗਈ, ਜਿਸ ਵਿੱਚ ਬਹੁਤ ਸਾਰੇ ਜ਼ਿਲਿ੍ਹਆਂ ਨੇ ਭਾਗ ਲਿਆ। ਚੈਂਪੀਅਨਸ਼ਿਪ ਵਿੱਚ ਫਰੀਦਕੋਟ ਜ਼ਿਲ੍ਹੇ ਦੇ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ ਅਤੇ ਸ਼ਾਨਦਾਰ ਪੁਜੀਸ਼ਨਾਂ ਹਾਸਲ ਕਰਕੇ ਮੈਡਲ ਪ੍ਰਾਪਤ ਕੀਤੇ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਕੁਰਾਸ਼ ਚੈਂਪੀਅਨਸ਼ਿਪ ਵਿੱਚ ਜੂਨੀਅਰ ਵਰਗ ਵਿੱਚੋਂ ਰਵਨੀਸ਼ ਕੌਰ ਸਪੁੱਤਰੀ ਦਵਿੰਦਰ ਸਿੰਘ (44 ਕਿਲੋ) ਨੇ ਤੀਜਾ ਸਥਾਨ ਹਾਸਲ ਕੀਤਾ। ਸੀਨੀਅਰ ਵਰਗ ਵਿੱਚੋਂ ਤਿੰਨ ਵਿਦਿਆਰਥੀ ਲਵਪ੍ਰੀਤ ਸਿੰਘ ਸਪੁੱਤਰ ਕੁਲਦੀਪ ਸਿੰਘ (60 ਕਿਲੋ), ਮਨਿੰਦਰ ਸਿੰਘ ਸਪੁੱਤਰ ਬਲਰਾਜ ਸਿੰਘ (66 ਕਿੱਲੋ) ਅਤੇ ਗੁਰਨੂਰ ਸਿੰਘ ਸਪੁੱਤਰ ਸੇਵਕ ਸਿੰਘ (73 ਕਿਲੋ) ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਉਨ੍ਹਾਂ ਨੇ ਸਕੂਲ ਦੇ ਪ੍ਰਿੰਸੀਪਲ, ਸਟਾਫ, ਕੋਚ ਸਾਹਿਬਾਨ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸੇ ਤਰ੍ਹਾਂ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਇਸ ਸ਼ਾਨਦਾਰ ਜਿੱਤ ਲਈ ਵਿਦਿਆਰਥੀ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਕੋਚ ਸਾਹਿਬਾਨਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮੈਡਮ ਨਵਪ੍ਰੀਤ ਸ਼ਰਮਾ, ਪ੍ਰਦੀਪ ਕੁਮਾਰ, ਹਰਵਿੰਦਰ ਸਿੰਘ (ਕੋਚ), ਮਨਪ੍ਰੀਤ ਸਿੰਘ (ਕੋਚ) ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
