ਕੋਟਕਪੂਰਾ, 9 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਪ੍ਰਿੰਸੀਪਲ ਰਾਕੇਸ਼ ਸ਼ਰਮਾ ਜੀ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਦੇ ਹੱਥੀਂ ਰੱਖੜੀ ਤਿਆਰ ਕਰਨ ਅਤੇ ਥਾਲੀ ਸਜਾਵਟ ਦੇ ਮੁਕਾਬਲੇ ਤਿੰਨ ਵਰਗਾਂ ਵਿੱਚ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਮੁਕਾਬਲੇ ਦੀ ਜੱਜਮੈਂਟ ਨਵਪ੍ਰੀਤ ਸ਼ਰਮਾ, ਨਿਸ਼ਾ ਸਿੰਗਲਾ, ਲਵਪ੍ਰੀਤ ਕੌਰ, ਅਮਨਦੀਪ ਕੌਰ, ਮੋਨੂੰ, ਰਾਜਵਿੰਦਰ ਕੌਰ, ਪਰਮੀਤ ਕੌਰ, ਸੰਦੀਪ ਕੌਰ, ਕੋਮਲ, ਕਾਜਲ, ਸਰਬਜੀਤ ਕੌਰ ਅਤੇ ਨੀਲਮ ਰਾਣੀ ਨੇ ਕੀਤੀ।ਪਹਿਲੇ ਗਰੁੱਪ ਵਿਚ ਰੱਖੜੀ ਬਣਾਉਣ ਦੇ ਮੁਕਾਬਲੇ ਵਿੱਚ ਪੰਜਵੀਂ ਜਮਾਤ ਦੀ ਵਿਦਿਆਰਥਣ ਏਕਮਨੂਰ ਕੌਰ ਨੇ ਪਹਿਲਾ ਸਥਾਨ, ਚੌਥੀ ਜਮਾਤ ਦੇ ਵਿਦਿਆਰਥੀ ਹਾਰਦਿਕ ਸੇਠੀ ਨੇ ਦੂਜਾ ਸਥਾਨ ਅਤੇ ਬੂਟਾ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਦੂਜੇ ਗਰੁੱਪ ਵਿੱਚ ਥਾਲੀ ਸਜਾਵਟ ਮੁਕਾਬਲੇ ਵਿੱਚ ਸੱਤਵੀਂ ਜਮਾਤ ਦੀ ਵਿਦਿਆਰਥਣ ਪਖੂੰੜੀ ਨੇ ਪਹਿਲਾ ਸਥਾਨ, ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਸਾਕਸ਼ੀ ਨੇ ਦੂਜਾ ਸਥਾਨ ਅਤੇ ਸ੍ਰਿਸ਼ਟੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਤੀਜੇ ਗਰੁੱਪ ਵਿੱਚ ਸਲੋਗਨ ਲਿਖਤੀ ਮੁਕਾਬਲੇ ਵਿੱਚ ਗਿਆਰਵੀਂ (ਸਾਇੰਸ ਗਰੁੱਪ) ਜਮਾਤ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਪਹਿਲਾ ਸਥਾਨ, ਬਾਰ੍ਹਵੀਂ (ਸਾਇੰਸ ਗਰੁੱਪ) ਜਮਾਤ ਦੀ ਵਿਦਿਆਰਥਣ ਖੁਸ਼ਮਨਦੀਪ ਕੌਰ ਨੇ ਦੂਜਾ ਸਥਾਨ ਅਤੇ ਗਿਆਰਵੀਂ (ਸਾਇੰਸ ਗਰੁੱਪ) ਜਮਾਤ ਦੀ ਵਿਦਿਆਰਥਣ ਕਮਲਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਮੈਡਮ ਨਵਪ੍ਰੀਤ ਸ਼ਰਮਾ, ਲਵਪ੍ਰੀਤ ਕੌਰ, ਸੰਦੀਪ ਕੌਰ, ਕਾਜਲ, ਕੋਮਲ ਅਤੇ ਪਰਮੀਤ ਕੌਰ ਸਮੇਤ ਸਮੂਹ ਅਧਿਆਪਕ ਅਤੇ ਵਿਦਿਆਰਥੀ ਵੀ ਹਾਜ਼ਰ ਸਨ।