ਡਰੀਮਲੈਂਡ ਪਬਲਿਕ ਸਕੂਲ ਦਾ ‘ਭਾਰਤ ਕੋ ਜਾਨੋ’ ਮੁਕਾਬਲੇ ’ਚ ਪਹਿਲਾ ਸਥਾਨ

ਕੋਟਕਪੂਰਾ, 1 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)

ਭਾਰਤ ਵਿਕਾਸ ਪ੍ਰੀਸ਼ਦ ਦੀ ਸ਼ਾਖਾ ਵੱਲੋਂ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿੱਚ ਜੂਨੀਅਰ ਅਤੇ ਸੀਨੀਅਰ ਵਰਗ ਦੇ ਵਿਦਿਆਰਥੀਆਂ ਦੀ ਭਾਰਤੀ ਇਤਿਹਾਸ ਸਬੰਧੀ ਲਿਖਤੀ ‘ਭਾਰਤ ਕੋ ਜਾਨੋ’ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿੱਚੋਂ ਦੋ-ਦੋ ਵਿਦਿਆਰਥੀਆਂ ਦੀ ਚੋਣ ਕਰਕੇ ਇਨਾਂ ਵਿਚਾਲੇ ਸੂਬਾ ਪੱਧਰੀ ਮੁਕਾਬਲਿਆਂ ਸਬੰਧੀ ਚੋਣ ਕੀਤੀ ਗਈ। ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਸੀਨੀਅਰ ਵਰਗ ਵਿੱਚੋਂ ਗੁਰਕੰਵਲ ਸਿੰਘ ਸਪੁੱਤਰ ਗੁਰਮੀਤ ਸਿੰਘ ਅਤੇ ਹਸ਼ਰਤਪ੍ਰੀਤ ਕੌਰ ਸਪੁੱਤਰੀ ਰਾਜਾ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਆਪਣਾ ਨਾਮ ਦਰਜ ਕਰਵਾਇਆ। ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਜੀ ਨੇ ਇਸ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਕੂਲ ਵਿੱਚ ਸਨਮਾਨਿਤ ਕੀਤਾ ਅਤੇ ਅੱਗੇ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੈਡਮ ਨਵਪ੍ਰੀਤ ਸ਼ਰਮਾ, ਮੈਡਮ ਰਾਜਵਿੰਦਰ ਕੌਰ ਅਤੇ ਮੈਡਮ ਨਿਸ਼ਾ ਸਿੰਗਲਾ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Comments

No comments yet. Why don’t you start the discussion?

Leave a Reply

Your email address will not be published. Required fields are marked *