ਕੋਟਕਪੂਰਾ, 18 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ਼ਾਖਾ ਪੱਧਰ ’ਤੇ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿੱਚ ਜੂਨੀਅਰ ਅਤੇ ਸੀਨੀਅਰ ਵਰਗ ਦੇ ਵਿਦਿਆਰਥੀਆਂ ਦੀ ਭਾਰਤੀ ਇਤਿਹਾਸ ਸਬੰਧੀ ਲਿਖਤੀ ‘ਭਾਰਤ ਕੋ ਜਾਨੋ’ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿੱਚੋਂ ਦੋ-ਦੋ ਵਿਦਿਆਰਥੀਆਂ ਦੀ ਚੋਣ ਕਰਕੇ ਇਨ੍ਹਾਂ ਵਿਚਾਲੇ ਸੂਬਾ ਪੱਧਰੀ ਮੁਕਾਬਲਿਆਂ ਸਬੰਧੀ ਚੋਣ ਕੀਤੀ ਗਈ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਸੀਨੀਅਰ ਵਰਗ ਵਿੱਚੋਂ ਹਸ਼ਰਤਪ੍ਰੀਤ ਕੌਰ ਸਪੁੱਤਰੀ ਰਾਜਾ ਸਿੰਘ ਅਤੇ ਖੁਸ਼ਪ੍ਰੀਤ ਕੌਰ ਸਪੁੱਤਰੀ ਹਰਜਿੰਦਰ ਸਿੰਘ ਅਤੇ ਜੂਨੀਅਰ ਵਰਗ ਵਿੱਚੋਂ ਹਰਮਨ ਸਿੰਘ ਸਪੁੱਤਰ ਨਿਰਵੈਰ ਸਿੰਘ ਅਤੇ ਅਮਨਦੀਪ ਸਿੰਘ ਸਪੁੱਤਰ ਪਰਮਜੀਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਆਪਣਾ ਨਾਮ ਦਰਜ ਕਰਵਾਇਆ। ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਅਤੇ ਅਧਿਆਪਕ ਪ੍ਰਦੀਪ ਕੁਮਾਰ ਨੂੰ ਵਧਾਈ ਦਿੰਦਿਆਂ ਅੱਗੇ ਆਉਣ ਵਾਲੇ ਹੋਰ ਮੁਕਾਬਲਿਆਂ ਵਿੱਚ ਮਿਹਨਤ ਕਰਕੇ ਪੁਜੀਸ਼ਨਾਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਮੈਡਮ ਨਵਪ੍ਰੀਤ ਸ਼ਰਮਾ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਮੈਡਮ ਨਵਪ੍ਰੀਤ ਸ਼ਰਮਾ, ਮੈਡਮ ਰਾਜਵਿੰਦਰ ਕੌਰ, ਪ੍ਰਦੀਪ ਕੁਮਾਰ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ।

