ਕੋਟਕਪੂਰਾ, 28 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਸਿੱਖਾਂਵਾਲਾ ਰੋਡ ’ਤੇ ਸਥਿੱਤ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਵਿਖੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਦੀ ਰਹਿਨੁਮਾਈ ਹੇਠ ਸਕੂਲ ਵਿੱਚ ਚੱਲ ਰਹੇ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਵਿਚਕਾਰ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਪੇਂਟਿੰਗ ਤਿਆਰ ਕੀਤੀਆਂ। ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲੇ ਵਰਗ ਵਿੱਚ ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ, ਦੂਜੇ ਵਰਗ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਅਤੇ ਤੀਜੇ ਵਰਗ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪਹਿਲੇ ਵਰਗ ਵਿੱਚੋਂ ਪੰਜਵੀਂ ਜਮਾਤ ਦੇ ਤਿੰਨ ਵਿਦਿਆਰਥੀਆਂ ਸ਼ੇਰਕੁਵਰ ਸਪੁੱਤਰ ਹਰਜਿੰਦਰ ਕੁਮਾਰ ਨੇ ਪਹਿਲਾ ਸਥਾਨ, ਓਂਕਾਰ ਸਿੰਘ ਸਪੁੱਤਰ ਹਰਸ਼ਵਿੰਦਰ ਸਿੰਘ ਨੇ ਦੂਜਾ ਅਤੇ ਸਿਮਰਨਜੀਤ ਕੌਰ ਸਪੁੱਤਰੀ ਜਸਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਦੂਜੇ ਵਰਗ ਵਿੱਚੋਂ ਅੱਠਵੀਂ ਜਮਾਤ ਦੀ ਵਿਦਿਆਰਥਣ ਅਰੂਸ਼ੀ ਸਪੁੱਤਰੀ ਹਰਜੀਤ ਸਿੰਘ ਨੇ ਪਹਿਲਾ, ਸੱਤਵੀਂ ਜਮਾਤ ਦੀ ਵਿਦਿਆਰਥਣ ਹਰਗੁਣ ਕੌਰ ਸਪੁੱਤਰੀ ਸੁਖਦੇਵ ਸਿੰਘ ਨੇ ਦੂਜਾ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀ ਗੁਰਵੀਰ ਸਪੁੱਤਰ ਵਰਿੰਦਰ ਕੁਮਾਰ ਨੇ ਤੀਜਾ ਸਥਾਨ ਹਾਸਿਲ ਕੀਤਾ। ਤੀਜੇ ਵਰਗ ਵਿੱਚੋਂ ਬਾਰ੍ਹਵੀਂ ਜਮਾਤ (ਸਾਇੰਸ ਗਰੁੱਪ) ਦੀ ਵਿਦਿਆਰਥਣ ਕਮਲਪ੍ਰੀਤ ਸਪੁੱਤਰੀ ਰੇਸ਼ਮ ਸਿੰਘ ਨੇ ਪਹਿਲਾ, ਨੌਵੀਂ ਜਮਾਤ ਦੀ ਵਿਦਿਆਰਥਣ ਮਨਜੋਤ ਕੌਰ ਸਪੁੱਤਰੀ ਬਲਕਾਰ ਸਿੰਘ ਨੇ ਦੂਜਾ, ਦਸਵੀਂ ਜਮਾਤ ਦੇ ਵਿਦਿਆਰਥੀ ਸੁਖਵੀਰ ਸਿੰਘ ਸਪੁੱਤਰ ਚਰਨਜੀਤ ਸਿੰਘ ਅਤੇ 11ਵੀਂ ਜਮਾਤ (ਸਾਇੰਸ ਗਰੁੱਪ) ਦੀ ਵਿਦਿਆਰਥਣ ਵਰਲੀਨ ਕੌਰ ਸਪੁੱਤਰੀ ਲਖਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਰਾਕੇਸ਼ ਸ਼ਰਮਾ, ਮੈਡਮ ਨਵਪ੍ਰੀਤ ਸ਼ਰਮਾ ਅਤੇ ਮੈਡਮ ਰਾਜਵਿੰਦਰ ਕੌਰ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਮੈਡਮ ਨਵਪ੍ਰੀਤ ਸ਼ਰਮਾ ਨੇ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੈਡਮ ਅਨੀਤਾ ਸਿਆਲ, ਮੈਡਮ ਲਵਪ੍ਰੀਤ ਕੌਰ, ਮੈਡਮ ਸੁਖਪ੍ਰੀਤ ਕੌਰ, ਮੈਡਮ ਕੋਮਲ ਅਤੇ ਅੰਕਿਤ ਕੁਮਾਰ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Leave a Reply