ਡਰੀਮਲੈਂਡ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ ‘ਮਹਿੰਦੀ ਮੁਕਾਬਲਾ’

ਕੋਟਕਪੂਰਾ, 3 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)

ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਵਿਖੇ ਕਰਵਾ ਚੌਥ ਦੇ ਵਰਤ ਮੌਕੇ ਮੈਡਮ ਨਵਪ੍ਰੀਤ ਸ਼ਰਮਾ ਦੀ ਅਗਵਾਈ ਹੇਠ ਮਹਿੰਦੀ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਤਿੰਨ ਗਰੁੱਪਾਂ ਵਿੱਚ ਕਰਵਾਇਆ ਗਿਆ। ਪਹਿਲੇ ਗਰੁੱਪ ਵਿੱਚ ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀ, ਦੂਜੇ ਗਰੁੱਪ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਅਤੇ ਤੀਜੇ ਗਰੁੱਪ ਵਿੱਚ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਹਨਾਂ ਗਰੁੱਪਾਂ ਦੀ ਜੱਜਮੈਂਟ ਮੈਡਮ ਸੋਨੂੰ ਗੁਪਤਾ, ਮੈਡਮ ਸਰਬਜੀਤ ਕੌਰ ਅਤੇ ਮੈਡਮ ਮਮਤਾ ਨੇ ਕੀਤੀ। ਉਕਤ ਮੁਕਾਬਲੇ ਵਿੱਚ ਪਹਿਲੇ ਵਰਗ ’ਚੋਂ ਪੰਜਵੀਂ ਜਮਾਤ ਦੀ ਵਿਦਿਆਰਥਣ ਅਰੂਸ਼ੀ ਨੇ ਪਹਿਲਾ, ਚੌਥੀ ਜਮਾਤ ਦੀਆਂ ਵਿਦਿਆਰਥਣਾਂ ਹਰਗੁਣ ਕੌਰ ਨੇ ਦੂਜਾ ਅਤੇ ਰਮਨੀਤ ਕੌਰ ਨੇ ਤੀਜਾ, ਦੂਜੇ ਵਰਗ ਵਿੱਚੋਂ 7ਵੀਂ ਜਮਾਤ ਦੀ ਵਿਦਿਆਰਥਣ ਤਕਦੀਰ ਕੌਰ ਨੇ ਪਹਿਲਾ, ਅੱਠਵੀਂ ਜਮਾਤ ਦੀ ਵਿਦਿਆਰਥਣ ਵਰਲੀਨ ਕੌਰ ਨੇ ਦੂਜਾ, ਅੱਠਵੀਂ ਜਮਾਤ ਦੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਅਤੇ ਸੱਤਵੀਂ ਜਮਾਤ ਦੀ ਵਿਦਿਆਰਥਣ ਤਮੰਨਾ ਨੇ ਤੀਜਾ, ਵਰਗ ਤੀਜੇ ’ਚੋਂ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਦੀਕਸ਼ਾ ਨੇ ਪਹਿਲਾ, ਰਾਜਵੀਰ ਕੌਰ ਨੇ ਦੂਜਾ ਅਤੇ ਸੁਪਿ੍ਰਆ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਮੈਡਮ ਨਵਪ੍ਰੀਤ ਸ਼ਰਮਾ, ਮੈਡਮ ਅਨੀਤਾ ਸਿਆਲ, ਮੈਡਮ ਰਾਜਵਿੰਦਰ ਕੌਰ, ਮੈਡਮ ਨਿਸ਼ਾ ਸਿੰਗਲਾ, ਮੈਡਮ ਰਾਜ ਕਿਰਨ, ਮੈਡਮ ਪ੍ਰਿਆ ਅਰੋੜਾ, ਮੈਡਮ ਸੋਨੂੰ ਗੁਪਤਾ, ਮੈਡਮ ਅਮਨਦੀਪ ਕੌਰ, ਮੈਡਮ ਸਰਬਜੀਤ ਕੌਰ ਆਦਿ ਵੀ ਹਾਜ਼ਰ ਸਨ।


Comments

Leave a Reply

Your email address will not be published. Required fields are marked *

This site uses Akismet to reduce spam. Learn how your comment data is processed.