ਕੋਟਕਪੂਰਾ, 9 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਦੇ ਸਤਿਕਾਰ ਵਿੱਚ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਰਾਕੇਸ਼ ਸ਼ਰਮਾ ਅਤੇ ਮੈਡਮ ਨਵਪ੍ਰੀਤ ਸ਼ਰਮਾ ਦੁਆਰਾ ਕੇਕ ਕਟਿੰਗ ਨਾਲ ਕੀਤੀ ਗਈ। ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਤੇ ਮਹਾਨ ਸਿੱਖਿਆ ਸ਼ਾਸਤਰੀ ਡਾ: ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜੀਵਨ ’ਤੇ ਚਾਨਣਾ ਪਾਇਆ। ਇਸ ਮੌਕੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਗਰੀਟਿੰਗ ਕਾਰਡ ਪ੍ਰਤੀਯੋਗਤਾ ਕਰਵਾਈ ਗਈ। ਇਹ ਪ੍ਰਤੀਯੋਗਤਾ ਦੋ ਗਰੁੱਪਾਂ ਵਿੱਚ ਕਰਵਾਈ ਗਈ। ਪਹਿਲੇ ਗਰੁੱਪ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਅਤੇ ਦੂਜੇ ਗਰੁੱਪ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਸ਼ਾਨਦਾਰ ਪੁਜੀਸ਼ਨਾਂ ਹਾਸਲ ਕੀਤੀਆਂ। ਪਹਿਲੇ ਗਰੁੱਪ ਵਿੱਚੋਂ ਸੱਤਵੀਂ ਜਮਾਤ ਦੀਆਂ ਵਿਦਿਆਰਥਣਾ ਹਰਗੁਣ ਕੌਰ ਨੇ ਪਹਿਲਾ ਸਥਾਨ, ਸਹਿਜਲੀਨ ਕੌਰ ਨੇ ਦੂਜਾ ਸਥਾਨ, ਭਾਵਿਕਾ ਅਤੇ ਵੈਸ਼ਨਵੀ ਨੇ ਤੀਜਾ ਸਥਾਨ ਹਾਸਿਲ ਕੀਤਾ। ਦੂਜੇ ਗਰੁੱਪ ਵਿੱਚੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਕ੍ਰਿਸ਼ ਸ਼ਰਮਾ ਨੇ ਪਹਿਲਾ ਸਥਾਨ, ਮਨਜੋਤ ਕੌਰ ਨੇ ਦੂਜਾ ਸਥਾਨ ਅਤੇ ਸਿਮਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਮੈਡਮ ਨਵਪ੍ਰੀਤ ਸ਼ਰਮਾ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਧਿਆਪਕ ਅਮਨਦੀਪ ਕੌਰ ਭੁੱਲਰ, ਜੋਤੀ ਕਟਾਰੀਆ, ਸੰਦੀਪ ਕੌਰ, ਮਲਿਕਾ, ਨੀਰੂ ਅਰੋੜਾ, ਪਰਮੀਤ ਕੌਰ ਅਤੇ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ।

