ਕੋਟਕਪੂਰਾ, 29 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਬਹੁਤ ਹੀ ਮਿਹਨਤੀ ਕੋਚ ਹਰਵਿੰਦਰ ਸਿੰਘ ਅਤੇ ਰਾਜਪ੍ਰੀਤ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਲੜਕਿਆਂ ਨੇ ਜੂਡੋ, ਕੁਰਾਸ਼, ਤਾਈਕਵਾਂਡੋਂ, ਬਾਕਸਿੰਗ, ਵੁਸ਼ੂ, ਕਿੱਕ ਬਾਕਸਿੰਗ, ਗੱਤਕਾ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪੁਜੀਸ਼ਨਾਂ ਹਾਸਿਲ ਕੀਤੀਆਂ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਜੂਡੋ ਦੇ ਮੁਕਾਬਲਿਆਂ ਵਿੱਚ ਅੰਡਰ-14 ਵਰਗ ਵਿੱਚੋਂ ਇਸ਼ਾਂਤ, ਰਣਵੀਰ ਸਿੰਘ, ਓਂਕਾਰ ਸਿੰਘ ਅਤੇ ਜਸਮੀਤ ਸਿੰਘ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤੇ। ਸਮਰਦੀਪ ਸਿੰਘ ਅਤੇ ਅਨਮੋਲ ਸਿੰਘ ਬਰਾੜ ਨੇ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਜਿੱਤੇ। ਅਨਮੋਲਵੀਰ ਸਿੰਘ ਨੇ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ ਅਤੇ ਬਰਾਊਜ਼ ਮੈਡਲ ਜਿੱਤਿਆ। ਅੰਡਰ-17 ਵਰਗ ਵਿੱਚੋਂ ਭਾਵਿਕ, ਕਰਨਜੋਤ ਸਿੰਘ ਅਤੇ ਸੁਖਅੰਮ੍ਰਿਤ ਸਿੰਘ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤੇ। ਭਿੰਦਰ ਸਿੰਘ ਨੇ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਜਿੱਤਿਆ। ਯਸ਼ਪਾਲ ਨੇ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ ਅਤੇ ਬਰਾਊਜ਼ ਮੈਡਲ ਪ੍ਰਾਪਤ ਕੀਤਾ। ਅੰਡਰ-19 ਵਰਗ ਵਿੱਚੋਂ ਗੁਰਬਾਜ਼ ਸਿੰਘ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤਿਆ। ਅਮਨਿੰਦਰ ਸਿੰਘ, ਸੁਖਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਜਿੱਤਿਆ। ਕੁਰਾਸ਼ ਦੇ ਮੁਕਾਬਲਿਆਂ ਵਿੱਚ ਅੰਡਰ-14 ਵਰਗ ਵਿੱਚੋਂ ਇਸ਼ਾਂਤ, ਹਰਸ਼ ਕੁਮਾਰ, ਅਨਮੋਲਪ੍ਰੀਤ ਸਿੰਘ, ਜਸਮੀਤ ਸਿੰਘ, ਹਰਮਨ ਸਿੰਘ ਅਤੇ ਗੁਰਨੂਰ ਸਿੰਘ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤੇ।ਸਮਰਦੀਪ ਸਿੰਘ, ਸ਼ੁਭਕਰਨ ਸਿੰਘ ਅਤੇ ਏਕਮਜੋਤ ਸਿੰਘ ਨੇ ਜ਼ਿਲ੍ਹੇ ਵਿੱਚੋ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਜਿੱਤੇ। ਅੰਡਰ-17 ਵਰਗ ਵਿੱਚੋਂ ਭਿੰਦਰ ਸਿੰਘ, ਭਾਵਿਕ, ਕਰਨਜੋਤ ਸਿੰਘ ਅਤੇ ਸੁਖਅੰਮ੍ਰਿਤ ਸਿੰਘ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤੇ। ਮੋਨੂੰ ਨੇ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਜਿੱਤਿਆ। ਅੰਡਰ-19 ਵਰਗ ਵਿੱਚੋਂ ਗੁਰਬਾਜ਼ ਸਿੰਘ ਅਤੇ ਸੁਖਮਨਦੀਪ ਸਿੰਘ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤਿਆ। ਅਮਨਿੰਦਰ ਸਿੰਘ ਨੇ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਜਿੱਤਿਆ। ਤਾਈਕਵਾਂਡੋਂ ਦੇ ਮੁਕਾਬਲਿਆਂ ਵਿੱਚ ਅੰਡਰ-14 ਵਰਗ ਵਿੱਚੋਂ ਕੁਸ਼ਲਦੀਪ ਸਿੰਘ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤਿਆ। ਲਵਕੀਰਤ ਸਿੰਘ, ਅਭੀਜੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਨੇ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ ਅਤੇ ਬਰਾਊਜ਼ ਮੈਡਲ ਜਿੱਤੇ। ਅੰਡਰ-17 ਵਰਗ ਵਿੱਚੋਂ ਮੋਨੂੰ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤਿਆ। ਅਵਤਾਰ ਸਿੰਘ, ਸ਼ੁਭਮ, ਗੁਰਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਨੇ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਜਿੱਤੇ। ਗੁਰਕੀਰਤ ਸਿੰਘ, ਅਰਸ਼ਦੀਪ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਨੇ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ ਅਤੇ ਬਰਾਊਜ਼ ਮੈਡਲ ਜਿੱਤੇ। ਅੰਡਰ-19 ਵਰਗ ਵਿੱਚੋਂ ਏਕਮਪ੍ਰੀਤ ਸਿੰਘ, ਜਪਨਾਮ ਸਿੰਘ ਅਤੇ ਕਰਨਵੀਰ ਸਿੰਘ ਨੇ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਜਿੱਤੇ। ਬਾਕਸਿੰਗ ਦੇ ਮੁਕਾਬਲਿਆਂ ਵਿੱਚ ਅੰਡਰ-14 ਵਰਗ ਵਿੱਚੋਂ ਸਮੀਪ ਸਿੰਘ ਕੋਹਲੀ ਅਤੇ ਨਕਸ਼ਪ੍ਰੀਤ ਸਿੰਘ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤੇ। ਹਰਮਨਪ੍ਰੀਤ ਸਿੰਘ ਨੇ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ ਅਤੇ ਬਰਾਊਜ਼ ਮੈਡਲ ਜਿੱਤਿਆ। ਵੁਸ਼ੂ ਦੇ ਮੁਕਾਬਲਿਆਂ ਵਿੱਚ ਅੰਡਰ-17 ਵਰਗ ਵਿੱਚੋਂ ਕਰਨਵੀਰ ਸਿੰਘ, ਮਨਰਾਜ ਸਿੰਘ ਅਤੇ ਤਨਿਸ਼ ਮੋਗਾ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤਿਆ। ਕਿੱਕ ਬਾਕਸਿੰਗ ਦੇ ਮੁਕਾਬਲਿਆਂ ਵਿੱਚੋਂ ਅੰਡਰ-14 ਵਰਗ ਵਿੱਚੋਂ ਓਂਕਾਰ ਸਿੰਘ, ਸਮੀਪ ਸਿੰਘ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤੇ। ਗੁਲਸ਼ਨ ਸ਼ਰਮਾ ਅਤੇ ਤਰੁਣ ਨੇ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਜਿੱਤੇ। ਅੰਡਰ-17 ਵਰਗ ਵਿੱਚੋਂ ਮੋਨੂੰ, ਕਰਨਵੀਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਹਾਸਿਲ ਕੀਤੇ। ਗੁਰਕੀਰਤ ਸਿੰਘ ਅਤੇ ਮਨਰਾਜ ਸਿੰਘ ਨੇ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਜਿੱਤੇ। ਅੰਡਰ-19 ਵਰਗ ਵਿੱਚੋਂ ਪ੍ਰਭਲੀਲ ਸਿੰਘ ਅਤੇ ਜਪਨਾਮ ਸਿੰਘ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤੇ। ਗੱਤਕੇ ਦੇ ਮੁਕਾਬਲੇ ਵਿੱਚ ਅੰਡਰ-17 ਵਰਗ ਵਿੱਚੋਂ ਅਰਸ਼ਦੀਪ ਸਿੰਘ, ਅਨਮੋਲਪ੍ਰੀਤ ਸਿੰਘ ਅਤੇ ਸੁਖਵੀਰ ਸਿੰਘ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਜਿੱਤੇ। ਅੰਡਰ-19 ਵਰਗ ਵਿੱਚੋਂ ਕਰਨਵੀਰ ਸਿੰਘ ਨੇ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਜਿੱਤਿਆ। ਸਕੂਲ ਦੇ ਪ੍ਰਿੰਸੀਪਲ ਸ੍ਰੀ ਰਾਕੇਸ਼ ਸ਼ਰਮਾ ਜੀ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਖਿਡਾਰੀਆਂ ਦੀ ਇਹ ਪ੍ਰਾਪਤੀ ਉਹਨਾਂ ਦੀ ਮਿਹਨਤ ਅਤੇ ਕੋਚ ਸਾਹਿਬਾਨਾਂ ਦੀ ਪ੍ਰੇਰਨਾ ਦਾ ਨਤੀਜਾ ਹੈ। ਉਹਨਾਂ ਨੇ ਖਿਡਾਰੀਆਂ ਨੂੰ ਸਖਤ ਮਿਹਨਤ ਕਰਕੇ ਸਟੇਟ ਪੱਧਰ ਤੇ ਵੀ ਸ਼ਾਨਦਾਰ ਪੁਜੀਸ਼ਨਾਂ ਹਾਸਿਲ ਕਰਨ ਦੀ ਪ੍ਰੇਰਨਾ ਦਿੱਤੀ।