ਕੋਟਕਪੂਰਾ, 17 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੰਸਥਾ ਵਜੋਂ ਜਾਣੇ ਜਾਂਦੇ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੀਆਂ ਬਾਰ੍ਹਵੀਂ ਜਮਾਤ (2024-25) ਦੀਆਂ ਤਿੰਨ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਵਿਦਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਦੱਸਿਆ ਕਿ ਕੁਲਦੀਪ ਸ਼ਰਮਾ ਸਪੁੱਤਰੀ ਮਨਜਿੰਦਰ ਕੁਮਾਰ ਅਤੇ ਸਿਮਰਨਜੋਤ ਕੌਰ ਸਪੁੱਤਰੀ ਲਖਵਿੰਦਰਜੀਤ ਸਿੰਘ ਬਰਾੜ ਦੋਨਾਂ ਨੇ ਸਾਇੰਸ ਗਰੁੱਪ ਵਿੱਚ 496/500 (99.20%) ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ ਚੌਥਾ ਸਥਾਨ, ਖੁਸ਼ਦੀਪ ਕੌਰ ਸਪੁੱਤਰੀ ਜਗਮੋਹਨ ਸਿੰਘ ਨੇ ਕਾਮਰਸ ਗਰੁੱਪ ਚੋਂ 488/500 (97.8) ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ12ਵਾਂ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਸਾਇੰਸ ਗਰੁੱਪ ਦੇ 10 ਵਿਦਿਆਰਥੀਆਂ ਨੇ (95%) ਤੋਂ ਵੱਧ ਅਤੇ 13 ਬੱਚਿਆਂ ਨੇ 90 ਤੋਂ 95 ਪ੍ਰਤੀਸ਼ਤ ਦੇ ਵਿਚਕਾਰ ਅੰਕ ਪ੍ਰਾਪਤ ਕੀਤੇ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ 85 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ। ਇਸੇ ਤਰ੍ਹਾਂ ਕਾਮਰਸ ਗਰੁੱਪ ਦੇ 06 ਵਿਦਿਆਰਥੀਆਂ ਨੇ (95%) ਤੋਂ ਵੱਧ ਅਤੇ 9 ਬੱਚਿਆਂ ਨੇ 90 ਤੋਂ 95 ਪ੍ਰਤੀਸ਼ਤ ਦੇ ਵਿਚਕਾਰ ਅੰਕ ਪ੍ਰਾਪਤ ਕੀਤੇ ਅਤੇ ਬਾਕੀ ਸਾਰੇ ਵਿਦਿਆਰਥੀ ਫਸਟ ਡਿਵੀਜ਼ਨ ਵਿੱਚ ਪਾਸ ਹੋਏ। ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਕਿਹਾ ਕਿਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਸੰਸਥਾ, ਅਧਿਆਪਕਾਂ, ਮਾਪਿਆਂ ਅਤੇ ਇਲਾਕੇ ਦਾ ਨਾਮ ਰੋਸ਼ਨ ਹੋਇਆ ਹੈ ਅਤੇ ਉਨ੍ਹਾਂ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਮੈਡਮ ਨਵਪ੍ਰੀਤ ਸ਼ਰਮਾ ਨੇ ਇਸ ਖੁਸ਼ੀ ਮੌਕੇ ਦੱਸਿਆ ਕਿ ਇਹ ਤਿੰਨੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਸਨ ਅਤੇ ਇਨ੍ਹਾਂ ਤਿੰਨਾਂ ਵਿਦਿਆਰਥਣਾ ਨੇ ਜੂਡੋ ਅਤੇ ਸਤਰੰਜ਼ ਖੇਡਾਂ ਵਿੱਚ ਸਟੇਟ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ ਹੈ। ਇਸ ਪ੍ਰਾਪਤੀ ’ਤੇ ਡੀ.ਈ.ਓ. (ਸੈਕੰਡਰੀ) ਸ੍ਰੀਮਤੀ ਨੀਲਮ ਰਾਣੀ, ਡਿਪਟੀ ਡੀ.ਈ.ਓ. (ਸੈਕੰਡਰੀ) ਪ੍ਰਦੀਪ ਦਿਓੜਾ, ਡੀ.ਈ.ਓ. (ਐਸਿੱ) ਸ਼੍ਰੀਮਤੀ ਅੰਜਨਾ ਕੌਸ਼ਲ, ਡਿਪਟੀ ਡੀ.ਈ.ਓ. (ਐਸਿੱ) ਪਵਨ ਕੁਮਾਰ, ਜ਼ਿਲ੍ਹਾ ਖੇਤਰੀ ਡਿਪੂ ਪੰਜਾਬ ਸਕੂਲ ਸਿੱਖਿਆ ਬੋਰਡ ਫਰੀਦਕੋਟ ਦੇ ਮੈਨੇਜਰ ਸ਼੍ਰੀਮਤੀ ਸੁਚੇਤਾ ਸ਼ਰਮਾ ਅਤੇ ਡਿਪਟੀ ਮੈਨੇਜਰ ਬਲਰਾਜ ਸਿੰਘ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸੰਸਥਾ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਮੈਡਮ ਨਵਪ੍ਰੀਤ ਸ਼ਰਮਾ, ਹਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਸੋਨੂੰ ਗੁਪਤਾ, ਰਾਜਵਿੰਦਰ ਕੌਰ, ਨਿਸ਼ਾ ਸਿੰਗਲਾ, ਪ੍ਰਦੀਪ ਕੁਮਾਰ, ਅਮਨਦੀਪ ਕੌਰ, ਲਵਪ੍ਰੀਤ ਕੌਰ, ਕੁਲਦੀਪ ਕੌਰ, ਜਸਪ੍ਰੀਤ ਕੌਰ, ਮਲਿਕਾ ਗੁਪਤਾ, ਗਗਨਦੀਪ ਸਿੰਘ, ਸੰਦੀਪ ਸ਼ਰਮਾ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।