ਕੋਟਕਪੂਰਾ, 27 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਹੋਈਆਂ ਸਕੂਲੀ ਰਾਜ ਪੱਧਰੀ ਖੇਡਾਂ ਵਿੱਚ ਰਗਬੀ ਦੇ ਮੁਕਾਬਲਿਆਂ ਵਿੱਚ ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਅੰਡਰ-19 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਪੰਜਾਬ ਰਾਜ ਪੱਧਰ ਦੀਆਂ ਖੇਡਾਂ ਵਿੱਚ ਪੰਜਾਬ ਵਿੱਚੋਂ ਰਗਬੀ ਦੇ ਮੁਕਾਬਲੇ ਵਿੱਚ ਬਾਰ੍ਹਵੀਂ ਜਮਾਤ ਦੀ ਵਿਦਿਆਰਥੀ ਕ੍ਰਿਤਿਕਾ ਸਪੁੱਤਰੀ ਰਾਜ ਕੁਮਾਰ ਨੇ ਉਮਰ ਵਰਗ-19 ਵਿੱਚ ਭਾਗ ਲਿਆ ਅਤੇ ਰਾਜ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਜਿੱਤਿਆ। ਇਸ ਮੌਕੇ ਉਨ੍ਹਾਂ ਨੇ ਸਕੂਲ ਦੇ ਪ੍ਰਿੰਸੀਪਲ, ਸਟਾਫ, ਕੋਚ ਸਾਹਿਬਾਨ ਅਤੇ ਵਿਦਿਆਰਥਣ ਨੂੰ ਵਧਾਈ ਦਿੱਤੀ। ਇਸੇ ਤਰ੍ਹਾਂ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਇਸ ਸ਼ਾਨਦਾਰ ਜਿੱਤ ਲਈ ਵਿਦਿਆਰਥਣ ਅਤੇ ਕੋਚ ਸਾਹਿਬਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥਣ ਅਤੇ ਕੋਚ ਸਾਹਿਬਾਨ ਦੀ ਮਿਹਨਤ ਦਾ ਨਤੀਜਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥਣ ਅਤੇ ਕੋਚ ਸਾਹਿਬਾਨ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮੈਡਮ ਨਵਪ੍ਰੀਤ ਸ਼ਰਮਾ, ਹਰਵਿੰਦਰ ਸਿੰਘ (ਕੋਚ), ਸੰਦੀਪ ਸ਼ਰਮਾ ਅਤੇ ਪ੍ਰਦੀਪ ਕੁਮਾਰ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
