ਡਰੱਗ ਕੰਟਰੋਲ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਦੋ ਮੈਡੀਕਲ ਸਟੋਰਾਂ ਦੀ ਜਾਂਚ

ਡਰੱਗ ਕੰਟਰੋਲ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਦੋ ਮੈਡੀਕਲ ਸਟੋਰਾਂ ਦੀ ਜਾਂਚ

ਡਰੱਗ ਕੰਟਰੋਲ ਵਿਭਾਗ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਦਵਾਈਆਂ ਨਾਲ ਸਬੰਧਤ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਵਿੱਚ ਦੋ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ।ਜ਼ੋਨਲ ਲਾਇਸੈਂਸਿੰਗ ਅਥਾਰਟੀ, ਪਟਿਆਲਾ, ਨਵਜੋਤ ਕੌਰ ਨੇ ਦੱਸਿਆ ਕਿ ਬੀਤੇ ਦਿਨ, ਡਰੱਗ ਕੰਟਰੋਲ ਅਫ਼ਸਰਾਂ- ਪਟਿਆਲਾ-1 ਅਤੇ ਪਟਿਆਲਾ-2 – ਨੇ ਥਾਣਾ ਸਦਰ ਨਾਭਾ ਦੀ ਪੁਲਿਸ ਟੀਮ ਨਾਲ ਮਿਲ ਕੇ, ਪਿੰਡ ਅਲੌਹਰਾਂ ਸਥਿਤ ਇੱਕ ਮੈਡੀਕੋਜ ਦੀ ਦੁਕਾਨ ਦੀ ਜਾਂਚ ਕੀਤੀ। ਇਹ ਜਾਂਚ ਥਾਣਾ ਸਦਰ ਨਾਭਾ ਵਿਖੇ ਐਨ ਡੀ ਪੀ ਐਸ ਐਕਟ ਦੀ ਧਾਰਾ 22, ਬੀਐਨਐਸ ਦੀ ਧਾਰਾ 223 ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 27/61/85 ਤਹਿਤ ਦਰਜ ਇੱਕ ਐਫਆਈਆਰ ਦੇ ਪੜਤਾਲ ਦੇ ਹਿੱਸੇ ਵਜੋਂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਕੁਝ ਆਮ ਨਿਯਮਾਂ ਦੀ ਉਲੰਘਣਾ ਪਾਈ ਗਈ। ਹਾਲਾਂਕਿ, ਜਾਂਚ ਦੇ ਸਮੇਂ ਉੱਥੇ ਕੋਈ ਵੀ ਨਸ਼ਾ-ਆਦਤ ਪਾਉਣ ਵਾਲੀਆਂ ਦਵਾਈਆਂ ਨਹੀਂ ਮਿਲੀਆਂ।ਨਵਜੋਤ ਕੌਰ ਨੇ ਅੱਗੇ ਦੱਸਿਆ ਕਿ ਇੱਕ ਹੋਰ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਪਟਿਆਲਾ ਦੇ ਰਾਜਿੰਦਰਾ ਹਸਪਤਾਲ ਨੇੜੇ ਸਥਿਤ ਮੈਡੀਕਲ ਸਟੋਰ’ ਦੀ ਡਰੱਗ ਕੰਟਰੋਲ ਅਫ਼ਸਰਾਂ ਪਟਿਆਲਾ-1, 2 ਅਤੇ 3 ਵੱਲੋਂ ਸਾਂਝੇ ਤੌਰ ‘ਤੇ ਜਾਂਚ ਕੀਤੀ ਗਈ। ਇਸ ਦੌਰਾਨ ਕੁਝ ਆਮ ਨਿਯਮਾਂ ਦੀ ਉਲੰਘਣਾ ਸਾਹਮਣੇ ਆਈ ਅਤੇ ਖਰੀਦ-ਵੇਚ ਦੇ ਰਿਕਾਰਡ ਵਿੱਚ ਖਾਮੀਆਂ ਹੋਣ ਕਾਰਨ, ਤਿੰਨ ਤਰ੍ਹਾਂ ਦੀਆਂ ਦਵਾਈਆਂ (ਜਿਨ੍ਹਾਂ ਦੀ ਕੁੱਲ ਕੀਮਤ 2,400 ਰੁਪਏ ਹੈ) ਨੂੰ ‘ਫਾਰਮ 16’ ਤਹਿਤ ਜ਼ਬਤ ਕੀਤਾ ਗਿਆ।ਜ਼ੋਨਲ ਲਾਇਸੈਂਸਿੰਗ ਅਥਾਰਟੀ ਨੇ ਦੁਹਰਾਇਆ ਕਿ ਡਰੱਗ ਕੰਟਰੋਲ ਵਿਭਾਗ ਦਵਾਈਆਂ ਨਾਲ ਸਬੰਧਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ‘ਤੇ ਢੁਕਵੀਂ ਕਾਰਵਾਈ ਕਰਨ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਰੀਜ਼ਾਂ ਦੀਆਂ ਜਾਨਾਂ ਬਚਾਉਣ ਵਾਲੀਆਂ ਜੀਵਨ ਰੱਖਿਅਕ ਦਵਾਈਆਂ ਦੀ ਦੁਰਵਰਤੋਂ ਨਹੀਂ ਹੋਣ ਦਿੱਤੀ ਜਾਵੇਗੀ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.