ਕੋਟਕਪੂਰਾ, 18 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤੀ ਜਨਤਾ ਪਾਰਟੀ ਹਲਕਾ ਜੈਤੋ ਵਿੱਚ ਹਰ ਰੋਜ਼ ਮਜ਼ਬੂਤ ਹੋ ਰਹੀ ਹੈ। ਅੱਜ ਪਿੰਡ ਚੰਦਭਾਨ ਤੋਂ ਗੁਰਮੇਲ ਸਿੰਘ ਗੇਲਾ ਸਾਬਕਾ ਸਰਪੰਚ, ਗੁਰਸੇਵਕ ਸਿੰਘ, ਜਗਸੀਰ ਸਿੰਘ, ਨਿੱਕਾ ਸਿੰਘ, ਰਾਜਵੀਰ ਸਿੰਘ ਰਾਜੂ, ਰਾਜਵੀਰ ਸਿੰਘ ਗਰੋਈ ਨੇ ਆਪਣੇ ਪਰਿਵਾਰਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਕੇ ਪਾਰਟੀ ਨੂੰ ਹੋਰ ਤਾਕਤਵਰ ਬਣਾਇਆ। ਇਸ ਮੌਕੇ ਹਲਕਾ ਜੈਤੋ ਦੇ ਭਾਰਤੀ ਜਨਤਾ ਪਾਰਟੀ ਦੇ ਆਗੂ ਡਾ. ਰਮਨਦੀਪ ਸਿੰਘ ਜੈਤੋ ਦੀ ਪ੍ਰੇਰਨਾ ਸਦਕਾ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਭਾਰਤੀ ਜਨਤਾ ਪਾਰਟੀ ਫਰੀਦਕੋਟ ਦੇ ਪ੍ਰਧਾਨ ਸ਼੍ਰੀ ਗੌਰਵ ਕੱਕੜ ਨੇ ਇਹਨਾਂ ਸਾਥੀਆਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਨੂੰ “ਜੀ ਆਇਆਂ ਨੂੰ” ਆਖਿਆ। ਡਾ. ਰਮਨਦੀਪ ਸਿੰਘ ਨੇ ਗੁਰਮੇਲ ਸਿੰਘ ਗੇਲਾ ਸਾਬਕਾ ਸਰਪੰਚ, ਗੁਰਸੇਵਕ ਸਿੰਘ, ਜਗਸੀਰ ਸਿੰਘ, ਨਿੱਕਾ ਸਿੰਘ, ਰਾਜਵੀਰ ਸਿੰਘ ਰਾਜੂ, ਰਾਜਵੀਰ ਸਿੰਘ ਗਰੋਈ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਮਾਜ ਸੇਵੀ ਤੇ ਨਿਸ਼ਠਾਵਾਨ ਲੋਕਾਂ ਦੇ ਪਾਰਟੀ ਵਿੱਚ ਆਉਣ ਨਾਲ ਹਲਕੇ ਵਿੱਚ ਪਾਰਟੀ ਦਾ ਨਿਊਹ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਕੇਂਦਰ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਫਰੀਦਕੋਟ ਜ਼ਿਲ੍ਹਾ ਪ੍ਰਧਾਨ ਸ਼੍ਰੀ ਗੌਰਵ ਕੱਕੜ ਨੇ ਵੀ ਇਸ ਮੌਕੇ ਉਮੀਦ ਜਤਾਈ ਕਿ ਇਹਨਾਂ ਸਾਥੀਆਂ ਦੀ ਸ਼ਮੂਲੀਅਤ ਨਾਲ ਹਲਕਾ ਜੈਤੋ ਵਿੱਚ ਪਾਰਟੀ ਦੀ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਸਮਾਗਮ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਆਗੂ ਕੁਲਵਿੰਦਰ ਸਿੰਘ ਖਾਲਸਾ ਢੈਪਈ, ਗੁਰਪ੍ਰੀਤ ਸਿੰਘ ਰਾਜੂ, ਕੈਰੋ ਸਿੰਘ, ਰਾਜੂ ਸਿੰਘ,ਬੰਸਾ ਸਿੰਘ, ਧਰਮ ਸਿੰਘ, ਕਾਲੂ ਸਿੰਘ, ਬਲਦੇਵ ਸਿੰਘ, ਸ਼ੈਂਬਰ ਸਿੰਘ, ਭੋਲੂ ਸਿੰਘ, ਮੇਵਾ ਸਿੰਘ ਸਮੇਤ ਕਈ ਹੋਰ ਵਰਕਰ ਵੀ ਮੌਜੂਦ ਸਨ। ਉਨ੍ਹਾਂ ਨੇ ਵੀ ਨਵੇਂ ਵਰਕਰਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਮੁਬਾਰਕਬਾਦ ਦਿੱਤੀ ਅਤੇ ਵਿਸ਼ਵਾਸ ਦਿਲਾਇਆ ਕਿ ਪਾਰਟੀ ਇਕਜੁੱਟ ਹੋ ਕੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰੇਗੀ।