ਫਰੀਦਕੋਟ, 12 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਡਾ ਰਵਿੰਦਰ ਕਾਨਵੈਂਟ ਸਕੂਲ ਬਾਜਾਖਾਨਾ ਵਿਖੇ ਮਨਾਏ ਗਏ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਵੱਲੋਂ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਮੈਡਮ ਸ੍ਰਿਸ਼ਟੀ ਸ਼ਰਮਾ ਨੇ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਉਹਨਾਂ ਦੇ ਜੀਵਨ ਉੱਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਡਾਕਟਰ ਸਰਵਪਲੀ ਰਾਧਾ ਕ੍ਰਿਸ਼ਨਨ ਇੱਕ ਮਹਾਨ ਵਿਦਵਾਨ, ਚੰਗੇ ਰਾਜਨੀਤਿਕ ਅਤੇ ਆਦਰਸ਼ ਅਧਿਆਪਕ ਸਨ। ਸਾਨੂੰ ਵੀ ਹਰ ਸਮੇਂ ਉਹਨਾਂ ਦੇ ਦਿੱਤੇ ਹੋਏ ਕਦਮਾਂ ‘ਤੇ ਚੱਲਦੇ ਰਹਿਣਾ ਚਾਹੀਦਾ ਹੈ ਤੇ ਵਿਦਿਆਰਥੀਆਂ ਨੂੰ ਵੀ ਉਹਨਾਂ ਦੇ ਦਿੱਤੇ ਹੋਏ ਕਦਮਾਂ ‘ਤੇ ਸਿਖਾਉਣਾ ਚਾਹੀਦਾ ਹੈ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਅਧਿਆਪਕ ਦਿਵਸ ਦੇ ਸੰਬੰਧ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਜਿਵੇਂ ਕਿ ਗੀਤ, ਕਵਿਤਾ, ਭਾਸ਼ਣ ਚਾਰਟ ਮੇਕਿੰਗ ਕਾਰਡ ਮੇਕਿੰਗ, ਡਾਂਸ ਤੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਨੂੰ ਗਿਫਟ ਵੀ ਦਿੱਤੇ ਗਏ। ਇਸ ਮੌਕੇ ਸਕੂਲ ਦੇ ਪ੍ਰਬੰਧਕ ਸ. ਹਰਗੋਬਿੰਦ ਸਿੰਘ ਵੱਲੋਂ ਅਧਿਆਪਕਾਂ ਨੂੰ ਪਾਰਟੀ ਵੀ ਦਿੱਤੀ ਗਈ।