ਫਰੀਦਕੋਟ, 19 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਸ਼ੇਖ ਫਰੀਦ ਜੀ ਦੀ ਚਰਨ–ਛੋਹ ਪ੍ਰਾਪਤ ਪਵਿੱਤਰ ਨਗਰੀ ਵਿਖੇ ਸ੍ਰੀ ਨਵੀਨ ਸੈਣੀ ਆਈ.ਪੀ.ਐੱਸ, ਡੀ. ਆਈ. ਜੀ ਕਰਾਈਮ ਬਰਾਂਚ ਚੰਡੀਗੜਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ। ਟਿੱਲਾ ਬਾਬਾ ਫਰੀਦ ਵਿਖੇ ਪੁਹੰਚਣ ਤੇ ਹੈੱਡ ਗ੍ਰੰਥੀ ਵੱਲੋਂ ਸਿਰੋਪਾਓ ਅਤੇ ਦੁਸ਼ਾਲਾ ਪਾ ਕੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸ੍ਰ ਕੁਲਜੀਤ ਸਿੰਘ ਮੌਗੀਆਂ ਜੀ ਐਕਜੀਕਿਊਟਿਵ ਮੈਂਬਰ ਨੇ ਉਹਨਾਂ ਨੂੰ ਬਾਬਾ ਫਰੀਦ ਸੰਸਥਾਵਾਂ ਦੇ ਸਥਾਪਕ ਸ੍ਰ. ਇੰਦਰਜੀਤ ਸਿੰਘ ਖਾਲਸਾ ਜੀ ਦੀਆਂ ਲਿਖੀਆਂ ਹੋਈਆਂ ਕਿਤਾਬਾਂ ਭੇਂਟਕੀਤੀਆਂ। ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ, ਫ਼ਰੀਦਕੋਟ ਦੇ ਪ੍ਰੈਜੀਡੈਂਟ ਸ. ਸਿਮਰਜੀਤ ਸਿੰਘ ਸੇਖੋ ਜੀ ਵੱਲੋਂ ਵੀ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸ੍ਰੀ ਨਵੀਨ ਸੈਣੀ ਜੀ ਨੇ ਕਿਹਾ ਕਿ ਉਹ ਬਾਬਾ ਫਰੀਦ ਜੀ ਦੇ ਇਸ ਪਾਵਨ ਅਸਥਾਨ ’ਤੇ ਆ ਕੇ ਬਹੁਤ ਹੀ ਖੁਸ਼ੀ ਮਹਿਸੂਸ ਕਰ ਰਹੇ ਹਨ।