ਕੋਟਕਪੂਰਾ, 25 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
70ਵੀਆਂ ਜ਼ੋਨ ਪੱਧਰੀ ਖੇਡਾਂ ਵਿੱਚ ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਆਪਣੀ ਬੇਮਿਸਾਲ ਖੇਡ ਪ੍ਰਤਿਭਾ, ਦ੍ਰਿੜ੍ਹ ਇਰਾਦੇ ਅਤੇ ਸ਼ਾਨਦਾਰ ਟੀਮ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਕਈ ਵਰਗਾਂ ਵਿੱਚ ਸ਼ਾਨਦਾਰ ਸਫ਼ਲਤਾਵਾਂ ਆਪਣੇ ਨਾਮ ਕੀਤੀਆਂ। ਖੇਡਾਂ ਦੇ ਪਹਿਲੇ ਹੀ ਪੜਾਅ ਵਿੱਚ ਸਕੂਲ ਨੇ ਜਿੱਤ ਦਾ ਪਰਚਮ ਲਹਿਰਾ ਕੇ ਆਪਣੀ ਵੱਖਰੀ ਪਛਾਣ ਬਣਾਈ। ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਨੇ ਕਿਹਾ ਕਿ ਵੱਖ—ਵੱਖ ਮੁਕਾਬਲਿਆਂ ਵਿੱਚ ਸਕੂਲ ਦੀ ਨੈੱਟਬਾਲ ਟੀਮ ਅੰਡਰ—14 ਨੇ ਦੂਸਰਾ ਸਥਾਨ ਪ੍ਰਾਪਤ ਕੀਤਾ, ਅੰਡਰ—17 ਅਤੇ ਅੰਡਰ—19 ਲੜਕਿਆਂ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਰੱਸਾਕਸੀ ਵਿੱਚੋਂ ਅੰਡਰ 14, ਅੰਡਰ—17 ਅਤੇ ਅੰਡਰ—19 ਲੜਕਿਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕੀਤਾ, ਵਾਲੀਬਾਲ ਅੰਡਰ—17 ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਅੰਡਰ 19 ਪਹਿਲਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਟੀਮ ਅੰਡਰ—17 ਦੂਜਾ ਸਥਾਨ, ਅੰਡਰ—19 ਪਹਿਲਾ ਸਥਾਨ, ਨੈੱਟਬਾਲ ਅੰਡਰ—17 ਪਹਿਲਾ, ਅੰਡਰ—19 ਪਹਿਲਾ, ਅੰਡਰ 14 ਦੂਜਾ ਸਥਾਨ, ਟੇਬਲ ਟੈਨਿਸ ਅੰਡਰ—17 ਪਹਿਲਾ, ਲਾਅਨ ਟੈਨਿਸ ਅੰਡਰ—17 ਅਤੇ ਅੰਡਰ—19 ਪਹਿਲਾ ਸਥਾਨ ਪ੍ਰਾਪਤ ਕੀਤਾ, ਬਾਸਕਿਟ ਬਾਲ ਅੰਡਰ—14 ਅਤੇ ਅੰਡਰ—17 ਦੂਜਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਵਿੱਚੋ ਰੱਸਾਕਸੀ ਅੰਡਰ—14, ਅੰਡਰ—17 ਅਤੇ ਅੰਡਰ—19 ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਨੈੱਟਬਾਲ ਅੰਡਰ—14 ਅਤੇ ਅੰਡਰ—17 ਨੇ ਦੀਜਾ ਸਥਾਨ ਅਤੇ ਅੰਡਰ—19 ਨੇ ਪਹਿਲਾ ਸਥਾਨ ਹਾਸਲ ਕੀਤਾ। ਰਗਬੀ ਅੰਡਰ—14 ਅਤੇ ਅੰਡਰ 17 ਅਤੇ ਅੰਡਰ—19 ਨੇ ਪਹਿਲਾ ਸਥਾਨ ਹਾਸਲ ਕੀਤਾ। ਲਾਅਨ ਟੈਨਿਸ ਅੰਡਰ—17 ਅਤੇ 19 ਨੇ ਪਹਿਲਾ ਅਤੇ ਚੈੱਸ ਵਿੱਚੋਂ ਅੰਡਰ—19 ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੁਐਸ਼ ਵਿੱਚੋਂ ਅੰਡਰ—17 ਪਹਿਲਾ ਸਥਾਨ ਅਤੇ ਅੰਡਰ—19 ਨੇ ਵੀ ਪਹਿਲਾ ਸਥਾਨ ਹਾਸਲ ਕੀਤਾ। ਟੀਮ ਨੇ ਵੀ ਸ਼ਾਨਦਾਰ ਖੇਡ ਭਾਵਨਾ, ਸਖ਼ਤ ਮਿਹਨਤ ਅਤੇ ਲਾਜਵਾਬ ਤਾਲਮੇਲ ਦਾ ਪ੍ਰਦਰਸ਼ਨ ਕਰਦਿਆਂ ਹਰ ਗੇਮ ਵਿੱਚੋਂ ਬੱਲੇ-ਬੱਲੇ ਕਰਵਾਈ।ਇਸ ਸ਼ਾਨਦਾਰ ਉਪਲਬਧੀ ੋਤੇ ਸਕੂਲ ਦੀ ਪ੍ਰਿੰਸੀਪਲ ਮੀਨਾਕਸ਼ੀ ਸ਼ਰਮਾ ਨੇ ਜੇਤੂ ਵਿਦਿਆਰਥੀਆਂ, ਕੋਚ ਭੁਪਿੰਦਰ ਸਿੰਘ, ਰੋਹਿਤ ਕੁਮਾਰ ਅਤੇ ਮਾਪਿਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਮਜ਼ਬੂਤ ਆਧਾਰ ਹਨ। ਖੇਡਾਂ ਰਾਹੀਂ ਅਨੁਸ਼ਾਸਨ, ਟੀਮ ਭਾਵਨਾ, ਲੀਡਰਸ਼ਿਪ, ਆਤਮ-ਵਿਸ਼ਵਾਸ, ਦ੍ਰਿੜ੍ਹ ਨਿਸ਼ਚਾ ਅਤੇ ਜਿੱਤ ਦਾ ਜਜ਼ਬਾ ਵਿਕਸਿਤ ਹੁੰਦਾ ਹੈ।ਉਹਨਾਂ ਕਿਹਾ ਕਿ ਡੀ.ਸੀ.ਐਮ. ਸਕੂਲ ਹਮੇਸ਼ਾ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਵੀ ਵਿਦਿਆਰਥੀਆਂ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਹਨਾਂ ਵਿਸ਼ਵਾਸ ਪ੍ਰਗਟਾਇਆ ਕਿ ਸਕੂਲ ਦੇ ਇਹ ਹੋਣਹਾਰ ਖਿਡਾਰੀ ਆਉਣ ਵਾਲੇ ਮੁਕਾਬਲਿਆਂ ਵਿੱਚ ਵੀ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਨਗੇ ਅਤੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰਾਸ਼ਟਰੀ ਪੱਧਰ ਤੱਕ ਰੌਸ਼ਨ ਕਰਨਗੇ।

