
ਕੋਟਕਪੂਰਾ, 10 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਾਉਣ ਮਹੀਨੇ ਦਾ ਸਮੁੱਚੀ ਪੰਜਾਬੀਅਤ ਅਤੇ ਪੰਜਾਬੀ ਕੁੜੀਆਂ ਨਾਲ ਖਾਸ ਮਹੱਤਵ ਹੈ। ਇਸ ਮਹੀਨੇ ਨੂੰ ਪੰਜਾਬ ਭਰ ਚ ਬੜੇ ਚਾਵਾਂ ਨਾਲ ਮਨਾਇਆ ਜਾਂਦਾ ਹੈ। ਇਸੇ ਤਰ੍ਹਾਂ ਡੀ ਸੀ ਐੱਮ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਵਿਖੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ “ਰੌਣਕਾਂ ਤੀਆਂ ਦੀਆਂ” ‘ਇਕ ਸਪੈਸ਼ਲ ਪ੍ਰੋਗਰਾਮ ਉਲੀਕਿਆ ਗਿਆ ਅਤੇ ਪੂਰੇ ਸਕੂਲ ਕੈਂਪਸ ਨੂੰ ਚਰਖਿਆਂ, ਖ਼ੂਹ, ਪੁਰਾਣੇ ਭਾਂਡੇ, ਫੁਲਕਾਰੀਆਂ, ਚਾਦਰਾਂ ਤੇ ਰੰਗੀਨ ਪੀਂਘਾਂ ਆਦਿ ਹੋਰ ਵੀ ਰਵਾਇਤੀ ਚੀਜ਼ਾਂ ਨਾਲ ਸਜਾਇਆ ਗਿਆ। ਇਸ ਪ੍ਰੋਗਰਾਮ ਵਿੱਚ ਪਹਿਲੀ ਜਮਾਤ ਤੋਂ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਵੱਲੋਂ ਪੰਜਾਬੀ ਵਿਰਸੇ ਦੀ ਝਲਕ ਪੇਸ਼ ਕੀਤੀ ਗਈ। ਨੰਨੇ-ਮੁਨੇ ਬੱਚਿਆਂ ਨੇ ਰੰਗ ਬਿਰੰਗੇ ਕੱਪੜੇ ਪਾ ਪੰਜਾਬੀ ਫੋਕ -ਗੀਤ, ਲੋਕ–ਬੋਲੀਆਂ, ਲੋਕ-ਗੀਤ ਅਤੇ ਗਿੱਧਾ ਪਾ ਕੇ ਖੂਬ ਰੰਗ ਬੰਨ੍ਹਿਆ। ਇਸ ਨਾਲ ਲੜਕੀਆਂ ਦੇ ਮਿਸ ਪੰਜਾਬਣ ‘ਤੀਜ ਦਾ ਖਿਤਾਬ, ਮਹਿੰਦੀ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਵਿੱਚ ਪਹਿਲੇ, ਦੂਜੇ ਤੇ ਤੀਜੇ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਸਮੇਂ ਪ੍ਰਿਸੀਪਲ ਸ਼੍ਰੀਮਤੀ ਮੀਨਾਕਸ਼ੀ ਸ਼ਰਮਾ ਨੇ ਵਧਾਈ ਦਿੰਦਿਆਂ ਕਿਹਾ ਕਿ ਹਰ ਤਿਉਹਾਰ ਸਾਡੀ ਜ਼ਿੰਦਗੀ ਵਿਚ ਖ਼ੁਸ਼ੀਆਂ ਲੈ ਕੇ ਆਉਂਦਾ ਹੈ।ਸਾਨੂੰ ਸਾਰਿਆਂ ਨੂੰ ਖੁਸ਼ੀ-ਖੁਸ਼ੀ ਅਤੇ ਚਾਵਾਂ ਨਾਲ ਮਨਾਉਣਾ ਚਾਹੀਦਾ ਹੈ।ਪੰਜਾਬ ਅਮੀਰ ਸੱਭਿਆਚਾਰ ਦਾ ਮਾਲਕ ਹੈ। ਸਾਨੂੰ ਹਮੇਸ਼ਾ ਸਭਿਆਚਾਰ ਨਾਲ ਜੁੜਕੇ ਰਹਿਣਾ ਚਾਹੀਦਾ ਹੈ। ਸਕੂਲ ਹਮੇਸ਼ਾ ਅਜਿਹੇ ਸਭਿਆਚਾਰ ਸਮਾਗਮ ਕਰਵਾਉਂਦਾ ਰਹਿੰਦਾ ਹੈ ਤਾਂ ਜੋ ਵਿਦਿਆਰਥੀ ਆਧੁਨਿਕ ਸਿੱਖਿਆ ਦੇ ਨਾਲ- ਨਾਲ ਆਪਣੀਆਂ ਪ੍ਰੰਪਰਾਵਾਂ ਨੂੰ ਜਾ ਸਕਣ।

