ਕੋਟਕਪੂਰਾ, 1 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਿੱਖਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਨਿਭਾਅ ਰਹੀ ਸੰਸਥਾ ਡੀ.ਸੀ.ਐੱਮ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਜਾਂਦੇ ਹਰ ਸਾਲ ਦੀ ਖੇਡ ਮੁਕਾਬਲਿਆਂ ਵਿੱਚੌਂ ਪਹਿਲਾਂ ਜੋਨ ਪੱਧਰੀ ਖੇਡਾਂ ਵਿਚ ਵੱਡੀਆਂ ਪ੍ਰਾਪਤੀਆਂ ਕਰਕੇ ਵਾਹ-ਵਾਹ ਖੱਟੀ ਅਤੇ ਹੁਣ ਜ਼ਿਲ੍ਹਾ ਪੱਧਰੀ ਖੇਡਾਂ ਵਿੱਚੋਂ ਜਿਲੇ ਦੇ ਸਾਰੇ ਸਕੂਲਾਂ ਵਿੱਚੋਂ ਪਹਿਲੇ ਨੰਬਰ ਤੇ ਰਹਿਕੇ ਅਲੱਗ-ਅਲੱਗ ਈਵੈਂਟਸ ਵਿਚ ਭਾਗ ਲੈਕੇ 70 ਗੋਲਡ, ਸਿਲਵਰ, ਕਾਂਸੇ ਦੇ ਮੈਡਲ ਪ੍ਰਾਪਤ ਕਰਕੇ ਪੂਰੇ ਜ਼ਿਲ੍ਹੇ ਵਿੱਚੋਂ ਟਾਪ ਕੀਤਾ। ਇਸ ਸਮੇਂ ਬੇਹੱਦ ਖੁਸ਼ੀ ਪ੍ਰਾਪਤ ਕਰਦਿਆਂ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਸ਼੍ਰੀਮਤੀ ਮੀਨਾਕਸ਼ੀ ਸ਼ਰਮਾ ਵੱਲੋਂ ਵਿਦਿਆਰਥੀਆਂ ਅਤੇ ਕੋਚ ਸਹਿਬਾਨ ਭੁਪਿੰਦਰ ਸਿੰਘ, ਰੋਹਿਤ ਕੁਮਾਰ ਦਾ ਸਕੂਲ ਪਹੁੰਚਣ ਤੇ ਸਵਾਗਤ ਕੀਤਾ ਗਿਆ। ਪ੍ਰਿੰਸੀਪਲ ਸ਼੍ਰੀਮਤੀ ਮੀਨਾਕਸ਼ੀ ਸ਼ਰਮਾ ਨੇ ਕਿਹਾ ਕਿ ਸਾਰੇ ਸਕੂਲਾਂ ਵਿਚ ਪਹਿਲੀਆਂ ਪੁਜੀਸ਼ਨਾਂ ਹਾਂਸਲ ਕਰਕੇ ਆਪਣਾ, ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ ਹੈ। ਵੱਖ ਵੱਖ ਖੇਡਾਂ ਜਿਵੇਂ ਲੜਕੀਆਂ ਰੱਸਾਕਸ਼ੀ ਮੁਕਾਬਲੇ ਵਿੱਚੋਂ ਅੰਡਰ-14, 17 ਅਤੇ ਅੰਡਰ-19 ਵਿੱਚੋਂ ਪਹਿਲਾ ਸਥਾਨ, ਨੈੱਟਬਾਲ ਵਿੱਚੋ ਅੰਡਰ-19 ਪਹਿਲਾ ਸਥਾਨ। ਲਾਅਨ ਟੈਨਿਸ ਅੰਡਰ 17 ਅਤੇ 19 ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਲੜਕੀਆਂ ਅੰਡਰ-17 ਪਹਿਲਾ ਸਥਾਨ ਅਤੇ ਅੰਡਰ -19 ਨੇ ਸਾਫਟ ਟੈਨਿਸ ਵਿੱਚੋ ਤੀਜਾ ਸਥਾਨ ਹਾਂਸਲ ਕਰਕੇ ਜ਼ਿਲ੍ਹੇ ਵਿੱਚੋਂ ਵੱਡੀ ਜਿੱਤ ਹਾਸਲ ਕਰਕੇ ਮੈਡਲ ਜਿੱਤੇ। ਸਕੂਲ ਦੀ ਸਭ ਤੋਂ ਵੱਡੀ ਜਿੱਤ ਪੂਰੇ ਕੈਂਪਸ ਵਿੱਚ ਮਨਾਈ ਗਈ। ਇਸ ਸਮੇਂ ਪ੍ਰਿੰਸੀਪਲ ਨੇ ਵਿਦਿਆਰਥੀਆਂ ਤੇ ਉਹਨਾਂ ਦੇ ਮਾਤਾ -ਪਿਤਾ ਨੂੰ ਮੁਬਾਰਕਬਾਦ ਦਿੱਤੀ। ਸਾਰੇ ਜਿਲੇ ਵਿੱਚੋਂ ਵੱਡੀ ਜਿੱਤ ਹਾਂਸਲ ਕਰਕੇ ਆਏ ਵਿਦਿਆਰਥੀਆਂ ਨੂੰ ਆਸ਼ੀਰਵਾਦ ਦੇ ਕੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ ਅਤੇ ਅੱਗੇ ਪੰਜਾਬ ਪੱਧਰੀ ਖੇਡਾਂ ਵਿੱਚੋਂ ਸ਼ਾਨਦਾਰ ਪ੍ਰਾਪਤੀਆਂ ਕਰਕੇ ਆਉਣ ਲਈ ਪ੍ਰੇਰਿਤ ਕੀਤਾ।

