ਕੋਟਕਪੂਰਾ, 12 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਸਥਾਨਕ ਡੀ.ਸੀ.ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਪਿ੍ਰੰਸੀਪਲ ਮੈਡਮ ਮੀਨਾਕਸ਼ੀ ਸ਼ਰਮਾ ਦੀ ਰਹਿਨੁਮਾਈ ਹੇਠ ਸਕੂਲ ਵਿਖੇ ਵਿਦਿਆਰਥੀਆਂ ਵੱਲੋਂ ਜਪੁਜੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਕਰਵਾਏ ਜਾ ਰਹੇ ਹਨ, ਜੋ ਕਿ ਪੂਰਾ ਹਫਤਾ ਗੁਰਪੁਰਬ ਦਿਹਾੜੇ ਤੱਕ ਚਲਦੇ ਰਹਿਣਗੇ, ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਰਧਾ-ਭਾਵਨਾ ਨਾਲ ਜਪੁਜੀ ਸਾਹਿਬ ਦਾ ਪਾਠ ਅਤੇ ਕੀਰਤਨ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਤੀਜੀ, ਜਮਾਤ ਤੋਂ ਲੈ ਕੇ ਪੰਜਵੀਂ ਤੱਕ ਦੇ ਬੱਚਿਆਂ ਦੇ ਸ਼ਬਦ ਗੁਰਬਾਣੀ, ਮੁਕਾਬਲੇ ਵੀ ਕਰਵਾਏ ਜਾ ਰਹੇ ਹਨ, ਇਹਨਾਂ ਮੁਕਾਬਲਿਆਂ ’ਚੋਂ ਜੇਤੂ ਵਿਦਿਆਰਥੀਆਂ ਨੂੰ ਗੁਰਪੁਰਬ ਦੇ ਪਵਿੱਤਰ ਦਿਹਾੜੇ ’ਤੇ ਸਨਮਾਨਿਤ ਕੀਤਾ ਜਾਵੇਗਾ।
