ਫਰੀਦਕੋਟ,20 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਫਰੀਦਕੋਟ ਰਾਹੁਲ ਚਾਬਾ ਨੇ ਵਿਧਾਨ ਸਭਾ ਹਲਕਾ ਕੋਟਕਪੂਰਾ, ਫਰੀਦਕੋਟ ਅਤੇ ਜੈਤੋ ਵਿੱਚ ਜਨਗਣਨਾ ਸਰਵੇ ਦੌਰਾਨ ਸੌ ਫੀਸਦੀ ਕੰਮ ਸਫਲਤਾਪੂਰਵਕ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਮਲਹੋਤਰਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਕਿਹਾ ਕਿ ਜਨਗਣਨਾ ਦਾ ਕੰਮ ਦੇਸ਼ ਦੀ ਯੋਜਨਾਬੰਦੀ ਅਤੇ ਵਿਕਾਸ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ, ਇਸ ਲਈ ਇਸ ਨੂੰ ਸਮੇਂ ਸਿਰ ਪੂਰਾ ਕਰਨਾ ਬਹੁਤ ਜ਼ਰੂਰੀ ਸੀ। ਉਨ੍ਹਾਂ ਕਿਹਾ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੇ ਪੂਰੀ ਲਗਨ ਅਤੇ ਮਿਹਨਤ ਨਾਲ ਆਪਣੀਆਂ ਡਿਊਟੀਆਂ ਨਿਭਾਉਂਦਿਆਂ ਸਰਵੇ ਦਾ ਕੰਮ ਸਫਲਤਾਪੂਰਵਕ ਪੂਰਾ ਕੀਤਾ, ਜਿਸ ਲਈ ਉਹ ਸਭ ਵਧਾਈ ਦੇ ਪਾਤਰ ਹਨ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੀ ਸੇਵਾ ਭਾਵਨਾ, ਮਿਹਨਤ ਅਤੇ ਫਰਜ਼ ਪ੍ਰਤੀ ਸਮਰਪਣ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਕੰਮ ਦੌਰਾਨ ਆਈਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਤਜਰਬੇ ਸਬੰਧੀ ਚਰਚਾ ਕੀਤੀ। ਇਸ ਮੌਕੇ ਜਿਲ੍ਹਾ ਪ੍ਰੀਸ਼ਦ ਤੋਂ ਮਨਪ੍ਰੀਤ ਸਿੰਘ ਤੋਂ ਇਲਾਵਾ ਜਨਗਣਨਾ ਕਰਨ ਵਾਲੇ ਗਿਣਤੀਕਾਰ ਅਤੇ ਸੁਪਰਵਾਈਜ਼ਰ ਹਾਜ਼ਰ ਸਨ।

