ਕੋਟਕਪੂਰਾ, 18 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮਿਸਿਜ਼ ਪੂਨਮਦੀਪ ਕੌਰ, ਆਈ.ਏ.ਐੱਸ. ਡਿਪਟੀ ਕਮਿਸ਼ਨਰ ਫ਼ਰੀਦਕੋਟ ਟਿੱਲਾ ਬਾਬਾ ਫ਼ਰੀਦ ਵਿਖੇ ਆਪਣੇ ਜਨਮਦਿਨ ਮੌਕੇ ਪਰਿਵਾਰ ਸਮੇਤ ਬਾਬਾ ਫਰੀਦ ਜੀ ਦਾ ਅਸ਼ੀਰਵਾਦ ਲੈਣ ਪਹੁੰਚੇ। ਉਹਨਾਂ ਦੇ ਪਹੁੰਚਣ ’ਤੇ ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ, ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਜੀ ਨੇ ਉਹਨਾਂਦਾ ਸਵਾਗਤ ਕੀਤਾ ਅਤੇ ਉਹਨਾਂ ਨੂੰ ਇਸ ਦਿਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਹੈੱਡ ਗ੍ਰੰਥੀ ਵੱਲੋਂ ਸਿਰੋਪਾਉ ਪਾ ਕੇ ਅਤੇ ਕਮੇਟੀ ਮੈਂਬਰ ਡਾ. ਗੁਰਇੰਦਰ ਮੋਹਨ ਸਿੰਘ ਜੀ ਵੱਲੋਂਬਾਬਾ ਫ਼ਰੀਦ ਸੰਸਥਾਵਾਂ ਦੇ ਸੰਸਥਾਪਕ ਸਵ: ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਦੀਆਂ ਲਿਖਤ ਕਿਤਾਬਾਂ ਭੇਂਟ ਕਰਕੇ ਉਹਨਾਂ ਨੂੰਸਨਮਾਨਿਤ ਕੀਤਾ ਗਿਆ।
