ਕੋਟਕਪੂਰਾ, 24 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਜਿਸ ਤਹਿਤ ਸੇਵਾ ਕੇਂਦਰਾਂ ਅਤੇ ਡੂਰ-ਟੂ-ਡੂਰ ਵੱਖ-ਵੱਖ ਸੇਵਾਵਾਂ ਆਮ ਲੋਕਾਂ ਨੂੰ ਮੁਹੱਈਆ ਕਰਵਾਈਆ ਦਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦੀਆਂ ਜੀਰੋ ਪੈਂਡੈਂਸੀ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਸਖਤ ਹਦਾਇਤ ਕੀਤੀ ਕਿ ਆਪਣੀਆਂ ਪੈਂਡੈਂਸੀਆਂ ਜਲਦ ਕਲੀਅਰ ਕੀਤੀਆਂ ਜਾਣ। ਇਸ ਤੋਂ ਇਲਾਵਾ ਉਨ੍ਹਾਂ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪ੍ਰਾਪਤ ਅਰਜ਼ੀਆਂ ’ਤੇ ਵਾਜਬ ਇਤਰਾਜ਼ ਲਾਏ ਜਾਣ, ਜਿਸ ਨਾਲ ਜ਼ਿਲ੍ਹਾ ਵਾਸੀਆਂ ਨੂੰ ਦਿੱਕਤ ਪੇਸ਼ ਨਾ ਆਵੇ ਅਤੇ ਉਹ ਆਪਣੇ ਸਬੰਧਤ ਇਤਰਾਜ਼ ਆਸਾਨੀ ਨਾਲ ਦੂਰ ਕਰਵਾ ਸਕਣ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਵਿਭਾਗਾਂ ਨੂੰ ਪ੍ਰਾਪਤ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕਰਨ ਸਬੰਧੀ ਵੀ ਹਦਾਇਤ ਕੀਤੀ ਅਤੇ ਕਿਹਾ ਕਿ ਜਿਨਾਂ ਵਿਭਾਗਾਂ ਦੇ ਨੋਡਲ ਅਫਸਰ ਨਹੀਂ ਲਾਏ ਗਏ ਉਹ ਤੁਰਤ ਨੋਡਲ ਅਫਸਰ ਦੀ ਡਿਟੇਲ ਭੇਜਣ। ਉਨ੍ਹਾਂ ਕਿਹਾ ਕਿ ਪ੍ਰਾਪਤ ਸ਼ਿਕਾਇਤਾਂ ਦੀ ਪੈਂਡੈਸੀ ਨੂੰ ਨਿਰਧਾਰਿਤ ਸਮੇਂ ਦੇ ਵਿੱਚ-ਵਿੱਚ ਕਲੀਅਰ ਕੀਤਾ ਜਾਵੇ। ਉਨਾਂ ਕਿਹਾ ਕਿ ਉਹ ਇਸ ਸਬੰਧੀ ਖੁਦ ਮੋਨੀਟਰ ਕਰ ਰਹੇ ਹਨ ਅਤੇ ਅੱਗੇ ਵੀ ਦੇਖਦੇ ਰਹਿਣਗੇ।