ਕੋਟਕਪੂਰਾ, 22 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
75 ਐਮ.ਜੀ. ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ’ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ’ਤੇ ਪਾਬੰਦੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ ਹਿੱਤ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਾ ਕੇ ਇਸ ਦਵਾਈ (ਪ੍ਰੀਗਾਬਾਲਿਨ 75 ਐਮ.ਜੀ ਤੋਂ ਵੱਧ) ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ। ਹੁਕਮਾਂ ਵਿੱਚ ਹੋਲਸੇਲਰ, ਰਿਟੇਲਰ, ਕੈਮਿਸਟ, ਮੈਡੀਕਲ ਸਟੋਰ ਮਾਲਕ, ਹਸਪਤਾਲ ਵਿੱਚ ਫਾਰਮਸਿਸਟ ਅਤੇ ਹੋਰ ਕੋਈ ਵੀ ਵਿਅਕਤੀ ਪ੍ਰੀਗਾਬਾਲਿਨ 75 ਐਮ.ਜੀ ਬਿਨਾਂ ਅਸਲ ਪਰਚੀ ਦੇ ਨਹੀਂ ਵੇਚੇਗਾ। ਇਸ ਤੋਂ ਇਲਾਵਾ ਹੁਕਮਾਂ ਅਨੁਸਾਰ ਵੇਚਣ ਵਾਲੇ ਇਸ ਗੱਲ ਵੀ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ 75 ਐਮ.ਜੀ. ਤੱਕ ਵੇਚੀ ਗਈ ਗੋਲੀ ਅਤੇ ਕੈਪਸੂਲ ਦਾ ਵੀ ਰਿਕਾਰਡ ਵੀ ਰੱਖਣਗੇ ਅਤੇ ਖਰੀਦ ਅਤੇ ਵੇਚ ਦਾ ਬਿੱਲ ਸਮੇਤ ਰਿਕਾਰਡ ਰੱਖਣਾ ਯਕੀਨੀ ਬਣਾਉਣਗੇ। ਅਸਲ ਪਰਚੀ ਦੇ ਉਪਰ ਸਟੈਂਪ ਸਮੇਤ ਇਨ੍ਹਾਂ ਚੀਜਾਂ ਜਿਵੇ ਕੇ ਕੈਮਿਸਟ/ਰਿਟੇਲਰ/ਟਰੇਡ ਦਾ ਨਾਮ, ਗੋਲੀਆਂ ਖਰੀਦਣ ਦੀ ਮਿਤੀ ਅਤੇ ਗੋਲੀਆਂ ਦੀ ਗਿਣਤੀ ਆਦਿ ਨੂੰ ਵੀ ਯਕੀਨੀ ਬਣਾਉਣਗੇ। ਇਹ ਹੁਕਮ 13 ਦਸੰਬਰ 2025 ਤੱਕ ਲਾਗੂ ਰਹਿਣਗੇ।

