ਬ੍ਰਹਮਲੀਨ 108 ਸੰਤ ਮੰਗਲ ਦਾਸ ਜੀ ਦੀ ਯਾਦ ਨੂੰ ਸਮਰਪਿਤ ਇੱਕ ਖੂਨ ਦਾਨ ਕੈਂਪ ਵੀ ਲਗਾਇਆ ਜਾਵੇਗਾ
ਈਸਪੁਰ 5 ਜਨਵਰੀ (ਸੂਦ ਵਿਰਕ/ਵਰਲਡ ਪੰਜਾਬੀ ਟਾਈਮਜ)
ਡੇਰਾ ਸ੍ਰੀ 108 ਸੰਤ ਬਾਬਾ ਬਸਾਉ ਦਾਸ ਜੀ ਸੱਚਖੰਡ ਦੁੱਧਾਧਾਰੀ ਅਤੇ ਸੰਤ ਬਾਬਾ ਮੰਗਲ ਦਾਸ ਜੀ ਪਿੰਡ ਈਸਪੁਰ ਵਿਖੇ ਮਿਤੀ 14 ਜਨਵਰੀ, 2026 ਦਿਨ ਬੁੱਧਵਾਰ ਨੂੰ ਸੰਤ ਬੀਬੀ ਪ੍ਰਕਾਸ਼ ਕੌਰ ਜੀ ਅਤੇ ਡੇਰਾ ਸੰਚਾਲਕ ਸ੍ਰੀ 108 ਸੰਤ ਹਰਵਿੰਦਰ ਦਾਸ ਜੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਘੀ ਦਾ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ। ਇਸ ਸਮਾਗਮ ਵਿੱਚ ਵੱਖ-ਵੱਖ ਕੀਰਤਨੀ ਅਤੇ ਰਾਗੀ ਜੱਥਿਆਂ ਤੇ ਸੰਤ-ਮਹਾਪੁਰਸ਼ਾਂ ਵੱਲੋਂ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸਟੇਜ ਸਕੱਤਰ ਦੀ ਭੂਮਿਕਾ ਤਰਸੇਮ ਲਾਲ ਜੇ.ਈ. ਨੇ ਨਿਭਾਈ ਜਾਵੇਗੀ। ਸੰਗਤਾਂ ਨੂੰ ਗੁਰੂ ਜੀ ਦੇ ਲੰਗਰ ਅਤੁੱਟ ਵਰਤਾਏ ਜਾਣਗੇ। ਇਸ ਮਾਘੀ ਸਲਾਨਾ ਜੋੜ ਮੇਲੇ ਮੌਕੇ ਡੇਰਾ ਈਸਪੂਰ ਵਿਖੇ ਬ੍ਰਹਮਲੀਨ 108 ਸੰਤ ਮੰਗਲ ਦਾਸ ਜੀ ਦੀ ਯਾਦ ਨੂੰ ਸਮਰਪਿਤ ਇੱਕ ਖੂਨ ਦਾਨ ਕੈਂਪ ਬਲੱਡ ਡੋਨਰਸ ਪੰਜਾਬ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ।
