ਨਵੀਂ ਦਿੱਲੀ, 27 ਦਸੰਬਰ,(ਵਰਲਡ ਪੰਜਾਬੀ ਟਾਈਮਜ਼)
ਭਾਰਤੀ ਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮੁੱਦੇ ‘ਤੇ ਕੰਟੈਂਪਟ ਪਟੀਸ਼ਨ ਦੀ ਸੁਣਵਾਈ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਕੱਲ੍ਹ (ਆਨਲਾਈਨ ਰਾਹੀਂ) ਅਦਾਲਤ ਵਿੱਚ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਹਨ।
ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਇਹ ਹੁਕਮ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਮਾਣਹਾਨੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਜਾਰੀ ਕੀਤੇ ਹਨ।
ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਭਲਕੇ 28 ਦਸੰਬਰ ਨੂੰ ਸਵੇਰੇ 11.00 ਵਜੇ ਕਰਨ ਦੇ ਹੁਕਮ ਦਿੱਤੇ ਹਨ ਜਦੋਂ ਪੰਜਾਬ ਸਰਕਾਰ ਦੀ ਤਰਫੋਂ ਪੰਜਾਬ ਏਜੀ ਰਿਪੋਰਟ ਪੇਸ਼ ਕਰਨਗੇ।