ਮੀਟਿੰਗ ਵਿੱਚ ਸੱਤਵੀਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੀ ਤਿਆਰੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ
ਸੰਗਰੂਰ 11 ਜੁਲਾਈ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼)
ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਮੀਟਿੰਗ ਇਕਾਈ ਮੁਖੀ ਸੁਰਿੰਦਰ ਪਾਲ ਉਪਲੀ ਦੀ ਪ੍ਰਧਾਨਗੀ ਵਿੱਚ ਸੰਗਰੂਰ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨਾਲ ਸਾਂਝੀ ਕਰਦਿਆਂ ਤਰਕਸ਼ੀਲ ਆਗੂ ਕ੍ਰਿਸ਼ਨ ਸਿੰਘ ਦੁੱਗਾਂ ਤੇ ਗੁਰਦੀਪ ਸਿੰਘ ਲਹਿਰਾ ਨੇ ਦੱਸਿਆ ਕਿ ਮੀਟਿੰਗ ਵਿੱਚ ਸੱਤਵੀਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਵਿੱਚ ਵਿਦਿਆਰਥੀਆਂ ਦੀ ਪਿਛਲੇ ਸਾਲ ਵਾਲੀ 2000 ਗਿਣਤੀ ਨੂੰ ਬਰਕਰਾਰ ਰੱਖਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਗਿਆ ਕਿ ਪ੍ਰੀਖਿਆ ਦੀ ਸਿਲੇਬਸ ਕਿਤਾਬਾਂ ਆ ਚੁੱਕੀਆਂ ਹਨ
ਪ੍ਰੀਖਿਆ 29 ਤੇ 31 ਅਗਸਤ ਨੂੰ ਓ ਐਮ ਆਰ ਸ਼ੀਟ ਤੇ ਹੋਵੇਗੀ। ਸੰਗਰੂਰ ਦੇ ਨਾਲ ਲੱਗਦੇ ਸਾਰੇ ਸਕੂਲਾਂ ਤੋਂ ਇਲਾਵਾ ਲਹਿਰਾਗਾਗਾ ਤੇ ਭਵਾਨੀਗੜ੍ਹ ਦੇ ਸਕੂਲਾਂ ਕੋਲ ਪਹੁੰਚ ਕਰਨ ਦਾ ਫ਼ੈਸਲਾ ਕੀਤਾ ਗਿਆ। ਤਰਕਸ਼ੀਲ ਮੈਗਜ਼ੀਨ ਅੰਕ ਜੁਲਾਈ -ਅਗਸਤ ਦੀ ਵੰਡ ਕੀਤੀ ਗਈ । ਮੀਟਿੰਗ ਵਿੱਚ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਘੱਟੋ ਘੱਟ ਇੱਕ ਸਕੂਲ ਦੀ ਪੱਕੇ ਤੌਰ ਤੇ ਚੋਣ ਕੀਤੀ ਜਾਵੇਗੀ, ਜਿਥੇ ਇਕਾਈ ਵੱਲੋਂ ਹਰ ਵਿਸ਼ੇਸ਼ ਦਿਨ ਉਥੇ ਮਨਾਇਆ ਜਾਵੇਗਾ। ਮੀਟਿੰਗ ਵਿੱਚ ਦੂਜੇ ਵਿਦਿਆਰਥੀ ਵਿਗਿਆਨਕ ਚੇਤਨਾ ਕੈਂਪ ਦਾ ਰੀਵਿਊ ਕੀਤਾ ਗਿਆ ਤੇ ਕੈਂਪ ਨੂੰ ਅਤੀ ਲਾਭਦਾਇਕ ਮਹਿਸੂਸ ਕੀਤਾ ਗਿਆ। ਮੀਟਿੰਗ ਵਿੱਚ ਤਰਕਸ਼ੀਲ ਮੈਗਜ਼ੀਨ ਦਾ ਪਸਾਰਾ ਵਧਾਉਣ ਲਈ ਵਿਚਾਰਾਂ ਕੀਤੀਆਂ ਗਈਆਂ। ਵਿੱਦਿਅਕ, ਸਿਹਤ ਸੰਸਥਾਵਾਂ ਤੇ ਪਿੰਡਾਂ ਵਿੱਚ ਵੱਧ ਤੋਂ ਵਧ ਸੰਸਥਾਵਾਂ ਕੋਲ ਪਹੁੰਚਾਉਣ ਦੀ ਸਹਿਮਤੀ ਬਣੀ।ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਗੁਰਦੀਪ ਸਿੰਘ , ਗੁਰਜੰਟ ਸਿੰਘ,ਪ੍ਰਗਟ ਸਿੰਘ,, ਪ੍ਰਹਿਲਾਦ ਸਿੰਘ, ਕ੍ਰਿਸ਼ਨ ਸਿੰਘ, ਅਮਰ ਸਿੰਘ, ਮਨਧੀਰ ਸਿੰਘ ਤੇ ਹੇਮ ਰਾਜ ਮੂਨਕ ਨੇ ਸ਼ਮੂਲੀਅਤ ਕੀਤੀ।