ਕੋਟਕਪੂਰਾ, 3 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਫਰੀਦਕੋਟ ਦੇ ਸ਼ੋਸ਼ਲ ਮੀਡੀਆ ਦੇ ਜਿਲਾ ਸਕੱਤਰ ਮਨਜੀਤ ਸ਼ਰਮਾ ਨੇ ਪ੍ਰੈੱਸ ਬਿਆਨ ਵਿਚ ਕਿਹਾ ਕਿ ਤਰਨਤਾਰਨ ਦੀ ਜ਼ਿਮਨੀ ਚੋਣ ਨੂੰ ਸਰਕਾਰ ਦੇ ਲੋਕ ਭਲਾਈ ਕੰਮਾਂ ਦੇ ਆਧਾਰ ’ਤੇ ਜਿੱਤਿਆ ਜਾਵੇਗਾ। ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਜਿਵੇਂ ਮੁਫਤ ਬਿਜਲੀ, ਮੁਫਤ ਪਾਣੀ, ਮੁਫਤ ਇਲਾਜ, ਟੇਲਾਂ ਤੱਕ ਪਾਣੀ ਪਹੁੰਚਾਉਣ, ਟੋਲ ਪਲਾਜੇ ਬੰਦ ਕਰਨ ਅਤੇ ਸਿੱਖਿਆ ਵਿੱਚ ਕੀਤੇ ਗਏ ਸੁਧਾਰ ਨੇ ਲੋਕਾਂ ਦੀ ਜ਼ਿੰਦਗੀ ਵਿਚ ਅਸਲ ਬਦਲਾਅ ਲਿਆਂਦਾ ਹੈ। ਤਰਨਤਾਰਨ ਇਲਾਕੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਯੋਜਨਾਵਾਂ, ਸਿਹਤ ਕੇਂਦਰਾਂ ਦੇ ਬਿਹਤਰ ਪ੍ਰਬੰਧਨ ਅਤੇ ਨੌਜਵਾਨਾ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਲੋਕਾਂ ਦਾ ਦਿਲ ਜਿੱਤਿਆ ਹੈ। ਮਨਜੀਤ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਜ਼ਰੀਏ ਇਸ ਵਿਕਾਸ ਨੂੰ ਹੋਰ ਮਜ਼ਬੂਤ ਕਰਨ ਅਤੇ ਭ੍ਰਿਸ਼ਟ ਪਾਰਟੀਆਂ ਨੂੰ ਹਮੇਸ਼ਾ ਲਈ ਸਬਕ ਸਿਖਾਉਣ। ਉਨ੍ਹਾਂ ਕਿਹਾ ਕਿ ਚੋਣ ਵਿਚ ਕੋਈ ਵੀ ਅਣਉਚਿਤ ਢੰਗ ਨਹੀਂ ਅਪਣਾਇਆ ਜਾਵੇਗਾ। ਇਹ ਚੋਣ ਈਮਾਨਦਾਰੀ ਅਤੇ ਲੋਕ ਭਲਾਈ ਦੇ ਆਧਾਰ ’ਤੇ ਲੜੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਇਸ ਸਮੇਂ ਤਰਨਤਾਰਨ ਹਲਕੇ ‘ਆਪ’ ਉਮੀਦਵਾਰ ਦੀ ਜਿੱਤ ਯਕੀਨੀ ਦਿਖਾਈ ਦੇ ਰਹੀ ਹੈ, ਜਿਸ ਨਾਲ ਅਗਾਮੀ ਪੰਜਾਬ ਵਿਧਾਨ ਸਭਾ ਚੋਣਾ ਆਮ ਆਦਮੀ ਪਾਰਟੀ ਮੁੜ ਤੋਂ ਸਰਕਾਰ ਬਣਾਵੇਗੀ।

