ਕੋਟਕਪੂਰਾ/ਫਰੀਦਕੋਟ, 29 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਖੇਡ ਜਗਤ ਵਿੱਚ ਤਾਜ ਪਬਲਿਕ ਸਕੂਲ, ਜੰਡ ਸਾਹਿਬ (ਫਰੀਦਕੋਟ) ਦੀ ਦੋਹਰੀ ਜਿੱਤ। ਤਾਜ ਪਬਲਿਕ ਸਕੂਲ ਵਿਖੇ ਚੱਲ ਰਹੀਆਂ ਜ਼ੋਨ ਪੱਧਰੀ ਸਕੂਲੀ ਖੇਡਾਂ ਦੇ ਦੂਜੇ ਦਿਨ ਦੀ ਸ਼ੁਰੂਆਤ ਬਹੁਤ ਹੀ ਸੁਚੱਜੇ ਢੰਗ ਨਾਲ ਹੋਈ। ਇਹ ਜ਼ੋਨ ਪੱਧਰੀ ਸਕੂਲੀ ਖੇਡਾਂ ਸਲਾਨਾ ਕਰਵਾਈਆਂ ਜਾਂਦੀਆਂ ਹਨ। ਜਿਸ ਵਿੱਚ ਵੱਖ- ਵੱਖ ਸਕੂਲਾਂ ਦੀਆਂ ਟੀਮਾਂ ਵਧ-ਚੜ੍ਹ ਕੇ ਹਿੱਸਾ ਲੈਂਦੀਆਂ ਹਨ। ਜਿਸ ਵਿੱਚ ਫੁੱਟਬਾਲ (ਅੰਡਰ-14 ਲੜਕੇ) ਤਾਜ ਪਬਲਿਕ ਸਕੂਲ, ਜੰਡ ਸਾਹਿਬ ਅਤੇ ਅਕਾਲ ਅਕੈਡਮੀ, ਜੰਡ ਸਾਹਿਬ ਵਿਚਕਾਰ ਖੇਡਿਆ ਗਿਆ। ਇਸ ਮੈਚ ਵਿੱਚ ਤਾਜ ਪਬਲਿਕ ਸਕੂਲ ਨੇ ਪਹਿਲੇ ਹਾਫ ਵਿੱਚ 2 ਸਕੋਰ ਅਤੇ ਦੂਜੇ ਹਾਫ ਵਿੱਚ 4 ਸਕੋਰਾਂ ਨਾਲ ਮੈਚ ਨੂੰ ਆਪਣੇ ਹੱਕ ਵਿੱਚ ਕਰ ਲਿਆ। ਇਸ ਮੈਚ ਨੂੰ ਤਾਜ ਪਬਲਿਕ ਸਕੂਲ, ਜੰਡ ਸਾਹਿਬ ਦੀ ਟੀਮ ਨੇ ਜਿੱਤ ਕੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਆਪਣਾ ਸਥਾਨ ਪੱਕਾ ਕਰ ਲਿਆ। ਇਸ ਦੇ ਨਾਲ ਹੀ ਤਾਜ ਪਬਲਿਕ ਸਕੂਲ ਦੀ ਸ਼ਤਰੰਜ਼ (ਅੰਡਰ-14) ਦੀ ਟੀਮ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਾਦਿਕ ਵਿੱਚਕਾਰ ਹੋਇਆ। ਇਸ ਮੈਚ ਵਿੱਚ ਤਾਜ ਪਬਲਿਕ ਸਕੂਲ ਦੀ ਟੀਮ ਨੇ 4 ਪੁਆਇੰਟ ਵਿੱਚੋਂ 4 ਅੰਕ ਹਾਸਿਲ ਕਰਕੇ ਪਹਿਲਾਂ ਸਥਾਨ ਪ੍ਰਾਪਤ ਕੀਤਾ ਅਤੇ ਟੀਮ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਆਪਣਾ ਸਥਾਨ ਪੱਕਾ ਕੀਤਾ। ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ ਨੇ ਕਿਹਾ ਕਿ ਹੁਣ ਬੱਚੇ ਜ਼ੋਨ ਪੱਧਰੀ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰਦੇ ਹਨ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਬੱਚਿਆਂ ਦੇ ਚੰਗੇ ਕੀਤੇ ਖੇਡ ਪ੍ਰਦਰਸ਼ਨ ‘ਤੇ ਵਧਾਈਆਂ ਦਿੰਦਿਆਂ ਕਿਹਾ ਕਿ ਸਾਡੇ ਸਕੂਲ ਦੇ ਬੱਚੇ ਅੱਗੇ ਵੀ ਇਸੇ ਤਰਾਂ ਸਕੂਲ ਤੇ ਮਾਪਿਆਂ ਦਾ ਨਾਂ ਰੌਸ਼ਨ ਕਰਦੇ ਰਹਿਣਗੇ, ਕਿਉਂਕਿ ਜਿੱਥੇ ਚੰਗਾ ਜੀਵਨ ਜਿਉਣ ਲਈ ਪੜ੍ਹਾਈ ਬਹੁਤ ਜ਼ਰੂਰੀ ਹੈ ਉੱਥੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਖੇਡਾਂ ਵੀ ਅਤਿ ਜ਼ਰੂਰੀ ਹਨ। ਇਸ ਕਰਕੇ ਅਸੀਂ ਆਪਣੇ ਬੱਚਿਆਂ ਦਾ ਸਰੀਰਕ ਤੇ ਮਾਨਸਿਕ ਦੋਨਾਂ ਨੂੰ ਤੰਦਰੁਸਤ ਰੱਖਣ ਵਾਸਤੇ ਹਰ ਪ੍ਰਕਾਰ ਦੇ ਯਤਨ ਕਰਦੇ ਰਹਾਂਗੇ। ਇਸ ਸਮੇਂ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਜਗਮੀਤ ਸਿੰਘ ਸੰਧੂ, ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ, ਚੇਅਰਪਰਨ ਮੈਡਮ ਰਮਨਦੀਪ ਕੌਰ ਸੰਧੂ, ਮੈਡਮ ਸ਼ਮਨਪ੍ਰੀਤ ਕੌਰ ਸੰਧੂ, ਸਤਰੰਜ਼ ਕੋਚ ਜੈ ਅਵੀਨਾਸ਼ ਸਿੰਘ, ਫੁੱਟਬਾਲ ਕੋਚ ਰਾਕੇਸ਼ ਸ਼ਰਮਾ, ਫੁੱਟਬਾਲ ਕੋਚ ਕਰਨਵੀਰ ਸਿੰਘ, ਕ੍ਰਿਕਟ ਕੋਚ ਪ੍ਰਦੀਪ ਟੰਡਨ, ਅਥਲੈਟਿਕਸ ਕੋਚ ਰਵਿੰਦਰ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ।

