ਕੋਟਕਪੂਰਾ/ਸਾਦਿਕ, 20 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਤਾਜ ਪਬਲਿਕ ਸਕੂਲ, ਜੰਡ ਸਾਹਿਬ ਵਿਖੇ ਜ਼ੋਨ ਪੱਧਰੀ ਸਕੂਲੀ ਖੇਡਾਂ ਦਾ ਆਗਾਜ਼ ਅੱਜ ਬੜੀ ਹੀ ਧੂਮ-ਧਾਮ ਨਾਲ ਕੀਤਾ ਗਿਆ। ਇਹ ਜ਼ੋਨ ਪੱਧਰੀ ਸਕੂਲੀ ਖੇਡਾਂ ਸਲਾਨਾ ਕਰਵਾਈਆਂ ਜਾਂਦੀਆਂ ਹਨ। ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਵਧ-ਚੜ੍ਹ ਕੇ ਹਿੱਸਾ ਲੈਂਦੀਆਂ ਹਨ। ਇਸ ਮੌਕੇ ਪਹੁੰਚੀਆਂ ਬਾਕਸਕਿਟ ਬਾਲ ਦੀਆਂ ਟੀਮਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਸਿੰਘ ਵਾਲਾ (ਅੰਡਰ-17)ਅਤੇ ਅਕਾਲ ਅਕੈਡਮੀ, ਜੰਡ ਸਾਹਿਬ (ਅੰਡਰ-19) ਦੀਆਂ ਟੀਮਾਂ ਜੇਤੂ ਰਹੀਆਂ। ਫੁੱਟਬਾਲ ਅੰਡਰ-19 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਚਾਕੀ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਅੰਡਰ-17 ਵਿੱਚ ਤਾਜ ਪਬਲਿਕ ਸਕੂਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆ ਪਹਿਲਾ ਸਥਾਨ ਹਾਸਲ ਕੀਤਾ। ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ ਨੇ ਕਿਹਾ ਕਿ ਹੁਣ ਬੱਚੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਦੇ ਹਨ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਬੱਚਿਆਂ ਦੇ ਚੰਗੇ ਕੀਤੇ ਖੇਡ ਪ੍ਰਦਰਸ਼ਨ ’ਤੇ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਡੇ ਸਕੂਲ ਦੇ ਬੱਚੇ ਅੱਗੇ ਵੀ ਇਸੇ ਤਰਾਂ ਸਕੂਲ ਤੇ ਮਾਪਿਆਂ ਦਾ ਨਾਂ ਰੌਸ਼ਨ ਕਰਦੇ ਰਹਿਣਗੇ, ਕਿਉਂਕਿ ਜਿੱਥੇ ਚੰਗਾ ਜੀਵਨ ਜਿਉਣ ਲਈ ਪੜ੍ਹਾਈ ਬਹੁਤ ਜ਼ਰੂਰੀ ਹੈ ਉੱਥੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਖੇਡਾਂ ਵੀ ਅਤਿ ਜ਼ਰੂਰੀ ਹਨ। ਇਸ ਕਰਕੇ ਅਸੀਂ ਆਪਣੇ ਬੱਚਿਆਂ ਦਾ ਸਰੀਰਕ ਤੇ ਮਾਨਸਿਕ ਦੋਨਾਂ ਨੂੰ ਤੰਦਰੁਸਤ ਰੱਖਣ ਵਾਸਤੇ ਹਰ ਪ੍ਰਕਾਰ ਦੇ ਯਤਨ ਕਰਦੇ ਰਹਾਂਗੇ। ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਜਗਮੀਤ ਸਿੰਘ ਸੰਧੂ, ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ, ਚੇਅਰਪਰਨ ਮੈਡਮ ਰਮਨਦੀਪ ਕੌਰ ਸੰਧੂ, ਮੈਡਮ ਸ਼ਮਨਪ੍ਰੀਤ ਕੌਰ ਸੰਧੂ, ਫੁੱਟਬਾਲ ਕੋਚ ਰਾਕੇਸ਼ ਸ਼ਰਮਾ, ਫੁੱਟਬਾਲ ਕੋਚ ਕਰਨਵੀਰ ਸਿੰਘ, ਕ੍ਰਿਕਟ ਕੋਚ ਪ੍ਰਦੀਪ ਟੰਡਨ, ਅਥਲੈਟਿਕਸ ਕੋਚ ਪ੍ਰਗਟ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ।