ਕੋਟਕਪੂਰਾ, 3 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਤਾਜ ਪਬਲਿਕ ਸਕੂਲ, ਜੰਡ ਸਾਹਿਬ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਤਿਉਹਾਰ ਵਿਦਿਆਰਥੀਆਂ ਨੇ ਬੜੇ ਸੁਚੱਜੇ ਢੰਗ ਨਾਲ ਮਨਾਇਆ। ਇਹ ਤਿਉਹਾਰ ਗਿਆਰਵੀਂ ਅਤੇ ਬਾਰਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਬਹੁਤ ਹੀ ਸਹੋਣਾ ਗਿੱਧਾ, ਭੰਗੜਾ, ਬੋਲੀਆਂ ਅਤੇ ਸੁਹਾਗ ਆਦਿ ਗਾ ਕੇ ਪੇਸ਼ ਕੀਤਾ। ਜਿਸ ਨੂੰ ਦੇਖ ਕੇ ਮੈਨੇਜਮੈਂਟ ਨੇ ਵਿਦਿਆਰਥੀਆਂ ਦੀ ਖੂਬ ਪ੍ਰਸ਼ੰਸ਼ਾ ਕੀਤੀ। ਅੰਤ ਸਕੂਲ ਦੇ ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਤੀਆਂ ਪੰਜਾਬ ਦਾ ਪ੍ਰਸਿੱਧ ਅਤੇ ਤਿਉਹਾਰ ਹੈ। ਇਸ ਸਮੇਂ ਚੇਅਰਨਮੈਨ ਸ. ਹਰਪ੍ਰੀਤ ਸਿੰਘ ਸੰਧੂ, ਸ . ਜਗਮੀਤ ਸਿੰਘ ਸੰਧੂ, ਮੈਡਮ ਰਮਨਦੀਪ ਕੌਰ ਸੰਧੂ, ਮੈਡਮ ਸ਼ਮਨਪ੍ਰੀਤ ਕੌਰ ਸੰਧੂ, ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ ਅਤੇ ਸਮੂਹ ਸਟਾਫ ਹਾਜ਼ਰ ਸਨ।