ਕੋਟਕਪੂਰਾ, 26 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਤਾਜ ਪਬਲਿਕ ਸਕੂਲ, ਜੰਡ ਸਾਹਿਬ ਵਿਖੇ ਗਰਮੀਆਂ ਦੇ ਮੌਸਮ ਦੀ ਸ਼ੁਰੂਆਤ ਹੁੰਦਿਆਂ ਹੀ ਨਰਸਰੀ ਤੋਂ ਚੌਥੀ ਜਮਾਤ ਦੇ ਬੱਚਿਆਂ ਲਈ ਪੂਲ ਪਾਰਟੀ ਦਾ ਪ੍ਰਬੰਧ ਕੀਤਾ ਗਿਆ। ਪੂਲ ਪਾਰਟੀ ਦਾ ਉਦੇਸ਼ ਗਰਮੀਆਂ ਦੇ ਮਹੀਨਿਆਂ ਦੌਰਾਨ ਵਿਦਿਆਰਥੀਆਂ ਨੂੰ ਇੱਕ ਮਜ਼ੇਦਾਰ ਅਤੇ ਤਾਜ਼ਗੀ ਭਰਪੂਰ ਅਨੁਭਵ ਪ੍ਰਦਾਨ ਕਰਨਾ ਸੀ, ਜਿਸ ਵਿੱਚ ਬੱਚਿਆ ਨੇ ਖੂਬ ਮੌਜ ਮਸਤੀ ਕੀਤੀ। ਪੂਲ ਪਾਰਟੀ ਵਿੱਚ ਕਈ ਤਰ੍ਹਾਂ ਦੀਆਂ ਦਿਲਚਸਪ ਖੇਡਾਂ ਅਤੇ ਮੁਕਾਬਲੇ ਸ਼ਾਮਲ ਸਨ। ਜਿਸ ਵਿੱਚ ਛੋਟੇ ਬੱਚਿਆਂ ਨੇ ਜੰਪਿੰਗ ਮਿੱਕੀ ਮਾਊਸ, ਝੂਲੇ ਵਾਟਰ ਪਾਰਕ ਦਾ ਅਨੰਦ ਮਾਣਿਆ। ਬੱਚਿਆਂ ਲਈ ਪਾਣੀ ਵਾਲੀਆਂ ਖੇਡਾਂ ਦਾ ਪ੍ਰਬੰਧ ਫਨ ਪਿਕਨਿਕ ਕੰਪਨੀ ਵੱਲੋਂ ਕਰਵਾਇਆ ਗਿਆ। ਤਪਦੀ ਗਰਮੀ ਨੂੰ ਮੁੱਖ ਰੱਖਦਿਆਂ ਸਕੂਲ ਮਨੇਜਮੈਂਟ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਗਈ। ਇਸ ਤੋਂ ਬਾਅਦ ਦੁਪਹਿਰ ਦੇ ਸਮੇਂ ਬੱਚਿਆਂ ਨੂੰ ਰਿਫਰੈਸਮੈਂਟ ਵੀ ਦਿੱਤੀ ਗਈ। ਸਕੂਲ ਮਨੇਜਮੈਂਟ ਵੱਲੋਂ ਇਹ ਫਨ ਪਿਕਨਿਕ ਸੁਰੱਖਿਅਤ ਅਤੇ ਆਨੰਦਦਾਇਕ ਢੰਗ ਨਾਲ ਕਰਵਾਇਆ ਗਿਆ। ਇਸ ਸਮੇਂ ਸਕੂਲ ਦੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਜਗਮੀਤ ਸਿੰਘ ਸੰਧੂ, ਮੈਡਮ ਰਮਨਦੀਪ ਕੌਰ ਸੰਧੂ, ਮੈਡਮ ਸ਼ਮਨਪ੍ਰੀਤ ਕੌਰ ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ, ਕੁਆਰਡੀਨੇਟਰ ਮੈਡਮ ਸੀਮਾ ਸ਼ਰਮਾ ਅਤੇ ਸਮੂਹ ਸਟਾਫ ਵੀ ਹਾਜ਼ਰ ਸੀ।
