ਫਰੀਦਕੋਟ, 20 ਅਗਸਤ (ਵਰਲਡ ਪੰਜਾਬੀ ਟਾਈਮਜ਼)
ਤਾਜ ਪਬਲਿਕ ਸਕੂਲ, ਜੰਡ ਸਾਹਿਬ ਵਿਖੇ ਭੈਣ-ਭਰਾ ਦੇ ਪ੍ਰਤੀਕ ਤਿਉਹਾਰ ਰੱਖੜੀ ਦੀ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਤਿਉਹਾਰ ਵਿਦਿਆਰਥੀਆਂ ਨੇ ਬੜੇ ਸੁਚੱਜੇ ਢੰਗ ਨਾਲ ਮਨਾਇਆ। ਜਿਸ ਵਿੱਚ ਨਰਸਰੀ ਤੋਂ ਲੈ ਕੇ ਬਾਰਵੀਂ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆ ਕਰਵਾਈਆਂ ਗਈਆਂ। ਜਿਸ ਵਿੱਚ ਨਰਸਰੀ ਕਲਾਸ ਤੋਂ ਲੈ ਕੇ ਤੀਜੀ ਕਲਾਸ ਦੇ ਬੱਚਿਆਂ ਨੇ ਇੱਕ ਦੂਜੇ ਨੂੰ ਰੱਖੜੀ ਬੰਨ੍ਹੀ। ਚੌਥੀ ਅਤੇ ਪੰਜਵੀਂ ਕਲਾਸ ਦੇ ਬੱਚਿਆਂ ਨੇ ਰੱਖੜੀ ਨਾਲ ਸੰਬੰਧਿਤ ਕਾਰਡ ਡਿਜ਼ਾਇਨ ਕੀਤੇ। ਛੇਵੀਂ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੇ ਵਧੀਆ ਤਰੀਕੇ ਨਾਲ ਰੱਖੜੀ ਬਣਾਉਣ ਦੀ ਗਤੀਵਿਧੀ ਕੀਤੀ। ਨੌਵੀਂ ਤੋਂ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੇ ਰੱਖੜੀ ਥਾਲੀ ਸਜਾਈ, ਜਿਸ ਨੂੰ ਦੇਖ ਕੇ ਮੈਨੇਜਮੈਂਟ ਨੇ ਬੱਚਿਆਂ ਦੀ ਖੂਬ ਪ੍ਰਸ਼ੰਸ਼ਾ ਕੀਤੀ। ਅੰਤ ਸਕੂਲ ਦੇ ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਰੱਖੜੀ ਭਾਰਤ ਦਾ ਪ੍ਰਸਿੱਧ ਅਤੇ ਪ੍ਰਾਚੀਨ ਤਿਉਹਾਰ ਹੈ, ਜੋ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਦਾ ਹੈ। ਉਹਨਾਂ ਸਾਰੇ ਵਿਦਿਆਰਥੀਆਂ ਨੂੰ ਹਮੇਸ਼ਾ ਆਪਣੇ ਭੈਣ-ਭਰਾਵਾਂ ਨਾਲ ਪਿਆਰ ਨਾਲ ਰਲਕੇ ਰਹਿਣ ਅਤੇ ਇੱਕ ਦੂਜੇ ਦਾ ਸਹਿਯੋਗ ਦੇਣ ਲਈ ਕਿਹਾ। ਇਸ ਸਮੇਂ ਚੇਅਰਨਮੈਨ ਹਰਪ੍ਰੀਤ ਸਿੰਘ ਸੰਧੂ, ਜਗਮੀਤ ਸਿੰਘ ਸੰਧੂ, ਮੈਡਮ ਰਮਨਦੀਪ ਕੌਰ ਸੰਧੂ, ਮੈਡਮ ਸ਼ਮਨਪ੍ਰੀਤ ਕੌਰ ਸੰਧੂ, ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ ਅਤੇ ਸਮੂਹ ਸਟਾਫ ਹਾਜ਼ਰ ਸਨ।