ਕੋਟਕਪੂਰਾ, 5 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਤਾਜ ਪਬਲਿਕ ਸਕੂਲ, ਜੰਡ ਸਾਹਿਬ ਵਿਖੇ ਗੁਰੂ ਨਾਨਕ ਪਾਤਸ਼ਾਹ ਜੀ ਦਾ ਆਗਮਨ ਪੁਰਬ ਬੜੀ ਸ਼ਰਧਾ ਅਤੇ ਨਿਮਰਤਾ ਨਾਲ ਮਨਾਇਆ ਗਿਆ। ਸਕੂਲ ਵਿੱਚ ਬੱਚਿਆਂ ਅਤੇ ਅਧਿਆਪਕਾਂ ਦੁਆਰਾ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਵਲੋਂ ਕੀਰਤਨ ਕੀਤਾ ਗਿਆ। ਇਸ ਤੋਂ ਇਲਾਵਾ ਗੁਰੂ ਨਾਨਕ ਪਾਤਸ਼ਾਹ ਜੀ ਦੇ ਜੀਵਨ ਫਲਸਫ਼ੇ ਅਤੇ ਸਿਧਾਤਾਂ ਨਾਲ ਸਬੰਧਤ ਕਵਿਤਾਵਾ ਅਤੇ ਕਵੀਸ਼ਰੀ ਪੇਸ਼ ਕੀਤੀ ਗਈ। ਸੀਨੀਅਰ ਵਿਦਿਆਰਥੀਆਂ ਵੱਲੋਂ ਭਾਸ਼ਣ ਦਿੱਤਾ ਗਿਆ ਅਤੇ ਬੱਚਿਆ ਨੇ ਗੁਰੂ ਜੀ ਦੇ ਜੀਵਨ ਨਾਲ ਸਬੰਧਤ ਪੋਸਟਰ ਵੀ ਬਣਾਏ ਗਏ। ਪਾਠ ਉਪਰੰਤ ਅਰਦਾਸ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ ਨੇ ਗੁਰੂ ਨਾਨਕ ਪਾਤਸ਼ਾਹ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ। ਇਸ ਸਮੇ ਸਕੂਲ ਦੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਜਗਮੀਤ ਸਿੰਘ ਸੰਧੂ, ਮੈਡਮ ਰਮਨਦੀਪ ਕੌਰ ਸੰਧੂ, ਮੈਡਮ ਸ਼ਮਨਦੀਪ ਕੌਰ ਸੰਧੂ, ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ ਵੱਲੋਂ ਸਮੂਹ ਅਧਿਆਪਕਾ ਅਤੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਮੈਂਫ਼ਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ।

