ਪੁਰਸ਼ਾਂ ਵਿੱਚ ਹਰਮਨ ਕਟਾਰੀਆ ਨੇ ਪਹਿਲਾ ਸਥਾਨ, ਹਰਪ੍ਰੀਤ ਮਿਆਨਾ ਨੇ ਦੂਜਾ ਸਥਾਨ ਅਤੇ ਪ੍ਰਭਸ਼ਰਨ ਸਿੰਘ ਨੇ ਤੀਜਾ ਸਥਾਨ ਕੀਤਾ ਪ੍ਰਾਪਤ

ਕੋਟਕਪੂਰਾ, 28 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਫਰੀਦਕੋਟ ਜ਼ਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਵੱਲੋਂ ਟੇਬਲ ਟੈਨਿਸ ਦੇ ਖਿਡਾਰੀ ਸਵਰਗਵਾਸੀ ਵਿਜੇ ਵਿਸ਼ਾਲ ਲੋਹੀਆ ਦੀ ਨਿੱਘੀ ਯਾਦ ਵਿੱਚ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਂਟ ਸਥਾਨਕ ਡਾਕਟਰ ਹਰੀ ਸਿੰਘ ਸੇਵਕ ਸਰਕਾਰੀ ਸਕੂਲ ਆਫ ਐਮੀਨੈਂਸ ਵਿਖੇ ਸਫਲਤਾ ਪੂਰਵਕ ਨੇਪਰੇ ਚੜ੍ਹਿਆ। ਐਸੋਸੀਏਸ਼ਨ ਦੇ ਪ੍ਰਧਾਨ ਅਤੇ ਅੱਖਾਂ ਦੇ ਮਾਹਰ ਡਾਕਟਰ ਪ੍ਰਭਦੇਵ ਸਿੰਘ ਬਰਾੜ ਅਤੇ ਸਮਾਜ ਸੇਵੀ ਕਪਿਲ ਲੋਹੀਆ (ਕਪਿਲ ਲੈਬਾਰਟਰੀ) ਵੱਲੋਂ ਇਸ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ। ਉਹਨਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ ਤੰਦਰੁਸਤ ਵੀ ਬਣਾਉਂਦੀਆਂ ਹਨ। ਐਸ਼ੋਸੀਏਸ਼ਨ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਪ੍ਰੋਫੈਸਰ ਮਨਵਿੰਦਰ ਸਿੰਘ ਅਤੇ ਪ੍ਰੈਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਇਸ ਟੂਰਨਾਮੈਂਟ ਦੇ ਵੱਖ ਵੱਖ ਉਮਰ ਗਰੁੱਪਾਂ ਦੇ ਜੇਤੂ ਖਿਡਾਰੀਆਂ ਦੇ ਨਤੀਜੇ ਇਸ ਪ੍ਰਕਾਰ ਰਹੇ:- ਲੜਕੀਆਂ ਵਿੱਚ 21 ਸਾਲ ਤੋਂ ਘੱਟ ਉਮਰ ਅਗਰਿਧਾ ਅਗਰਵਾਲ ਨੇ ਪਹਿਲਾ ਸਥਾਨ , ਅਗਮਜੋਤ ਕੌਰ ਨੇ ਦੂਜਾ ਸਥਾਨ ਅਤੇ ਨਵਪ੍ਰੀਤ ਕੌਰ ਨੇ ਤੀਜਾ ਸਥਾਨ, 15 ਸਾਲ ਤੋਂ ਘੱਟ ਉਮਰ ਵਿੱਚ ਗੁਰਨੂਰ ਕੌਰ ਨੇ ਪਹਿਲਾ ਸਥਾਨ, ਜਸਲੀਨ ਕੌਰ ਨੇ ਦੂਜਾ ਸਥਾਨ ਅਤੇ ਭਾਵਿਆ ਨੇ ਤੀਜਾ ਸਥਾਨ, 13 ਸਾਲ ਉਮਰ ਗਰੁੱਪ ਵਿੱਚ ਨਵਨੂਰ ਕੌਰ ਨੇ ਪਹਿਲਾ ਸਥਾਨ, ਸੁਖਮਨਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਗਗਨਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੜਕਿਆਂ ਦੇ 17 ਸਾਲ ਉਮਰ ਗਰੁੱਪ ਵਿੱਚ ਵਿਸ਼ਾਲ ਸਿੰਘ ਨੇ ਪਹਿਲਾ ਸਥਾਨ, ਕਰਨਵੀਰ ਸ਼ਰਮਾ ਨੇ ਦੂਜਾ ਸਥਾਨ ਅਤੇ ਮਨਿੰਦਰ ਸਿੰਘ ਨੇ ਤੀਜਾ ਸਥਾਨ, 15 ਸਾਲ ਤੋਂ ਘੱਟ ਉਮਰ ਗਰੁੱਪ ਵਿੱਚ ਦੀਪਾਸ਼ੂ ਕੁਮਾਰ ਨੇ ਪਹਿਲਾ ਸਥਾਨ, ਪ੍ਰਭਜੋਤ ਸਿੰਘ ਨੇ ਦੂਜਾ ਸਥਾਨ ਅਤੇ ਅਰਮਾਨਦੀਪ ਸਿੰਘ ਨੇ ਤੀਜਾ ਸਥਾਨ ,13 ਸਾਲ ਤੋਂ ਘੱਟ ਉਮਰ ਵਿੱਚ ਦੀਪਾਂਸ਼ੂ ਕੁਮਾਰ ਨੇ ਪਹਿਲਾ ਸਥਾਨ, ਅਰਮਾਨਦੀਪ ਸਿੰਘ ਨੇ ਦੂਜਾ ਸਥਾਨ ਅਤੇ ਲਵਜੋਤ ਸਿੰਘ ਨੇ ਤੀਜਾ ਸਥਾਨ, ਪੁਰਸ਼ਾਂ ਵਿੱਚ ਹਰਮਨ ਕਟਾਰੀਆ ਨੇ ਪਹਿਲਾ ਸਥਾਨ, ਹਰਪ੍ਰੀਤ ਮਿਆਣਾ ਨੇ ਦੂਜਾ ਸਥਾਨ ਅਤੇ ਪ੍ਰਭਸ਼ਰਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਖਿਡਾਰੀਆਂ ਨੂੰ ਯਾਦਗਾਰੀ ਚਿੰਨ ਦੇ ਕੇ ਇਨਾਮ ਵੰਡਣ ਦੀ ਰਸਮ ਮਨਪ੍ਰੀਤ ਸਿੰਘ ਖੇਡ ਅਫਸਰ ਫਰੀਦਕੋਟ, ਪੱਤਰਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਸ਼ਾਮ ਲਾਲ ਚਾਵਲਾ ਪੱਤਰਕਾਰ, ਸਮਾਜ ਸੇਵੀ ਬਲਜੀਤ ਸਿੰਘ ਖੀਵਾ, ਪੈਨਸ਼ਨਰ ਆਗੂ ਪ੍ਰੇਮ ਚਾਵਲਾ ਅਤੇ ਸੋਮ ਨਾਥ ਅਰੋੜਾ ਵੱਲੋਂ ਸਾਂਝੇ ਤੌਰ ‘ਤੇ ਨਿਭਾਈ ਗਈ। ਉਹਨਾਂ ਆਪਣੇ ਸੰਬੋਧਨ ਵਿੱਚ ਸਮੂਹ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪਣੇ ਜੀਵਨ ਵਿੱਚ ਹੋਰ ਮਿਹਨਤ ਕਰਕੇ ਹੋਰ ਉੱਚੀਆਂ ਪ੍ਰਾਪਤੀਆਂ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸੋਸੀਏਸ਼ਨ ਦੇ ਸਰਗਰਮ ਮੈਂਬਰ ਅਜ਼ਾਦਵਿੰਦਰ ਜੋਸ਼ੀ, ਪ੍ਰਭਜਿੰਦਰ ਸਿੰਘ, ਹਰਮਨਦੀਪ ਸਿੰਘ, ਸੁਖਵੀਰ ਕੌਰ ਚਾਨੀ, ਰਮਨਦੀਪ ਸਿੰਘ ਚਾਨਾ, ਮਨਦੀਪ ਸਿੰਘ, ਅੰਕੁਸ਼ ਅਗਰਵਾਲ ਅਸ਼ੋਕ ਸਕੂਲ, ਹਰਪ੍ਰੀਤ ਸਿੰਘ ਚਾਨਾ, ਸਮਾਜ ਸੇਵੀ ਮਨਵੀਰ ਸਿੰਘ ਰੰਗਾ, ਵੀਰਪਾਲ ਕੌਰ ਅਧਿਆਪਕਾ ਅਤੇ ਮਮਤਾ ਰਾਣੀ ਟੇਬਲ ਟੈਨਸ ਖਿਡਾਰਨ ਆਦਿ ਹਾਜ਼ਰ ਸਨ।

